ਪੰਜਾਬ

punjab

By

Published : May 14, 2020, 7:27 PM IST

ETV Bharat / bharat

ਲੌਕਡਾਊਨ 4.0 ਲਈ ਮਿਲੇ 5 ਲੱਖ ਤੋਂ ਵੱਧ ਸੁਝਾਅ: ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ 17 ਮਈ ਤੋਂ ਬਾਅਦ ਲੌਕਡਾਊਨ 4.0 ਲਈ ਉਨ੍ਹਾਂ ਨੂੰ 5 ਲੱਖ ਤੋਂ ਵੱਧ ਸੁਝਾਅ ਮਿਲੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਮੁਤਾਬਕ ਫ਼ੈਸਲਾ ਲੈਣਗੇ।

Received over five lakh suggestions for lockdown 4.0: Kejriwal
ਲੌਕਡਾਊਨ 4.0 ਲਈ ਮਿਲੇ 5 ਲੱਖ ਤੋਂ ਵੱਧ ਸੁਝਾਅ: ਕੇਜਰੀਵਾਲ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ 17 ਮਈ ਤੋਂ ਬਾਅਦ ਦਿੱਲੀ 'ਚ ਕੀ-ਕੀ ਖੁੱਲ੍ਹਣਾ ਚਾਹੀਦਾ, ਇਸ ਨੂੰ ਲੈ ਕੇ ਉਨ੍ਹਾਂ ਨੂੰ 5 ਲੱਖ ਤੋਂ ਵੱਧ ਸੁਝਾਅ ਮਿਲੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚ ਮਾਸਕ ਨਾ ਪਹਿਣਨ ਅਤੇ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ 'ਤੇ ਸਖਤ ਕਾਰਵਾਈ ਅਤੇ ਔਡ-ਈਵਨ ਨਿਯਮ ਮੁਤਾਬਕ ਦੁਕਾਨਾਂ ਖੋਲ੍ਹਣ ਆਦੀ ਵਰਗੇ ਸੁਝਾਅ ਸ਼ਾਮਲ ਹਨ।

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਤੋਂ 5 ਲੱਖ ਤੋਂ ਵੱਧ ਸੁਝਾਅ ਮਿਲੇ ਹਨ ਅਤੇ ਉਨ੍ਹਾਂ ਦੇ ਵਿਸ਼ਲੇਸ਼ਣ ਤੋਂ ਬਾਅਦ ਉਹ ਇਹ ਸੁਝਾਅ ਕੇਂਦਰ ਨੂੰ ਭੇਜਣਗੇ। ਕੇਜਰੀਵਾਲ ਨੇ ਕਿਹਾ ਕਿ ਲੌਕਡਾਊਨ ਦੇ ਚੌਥੇ ਪੜਾਅ ਵਿੱਚ ਸੋਮਵਾਰ ਤੋਂ ਕਿੰਨੀ ਢਿੱਲੀ ਦਿੱਤੀ ਜਾਵੇਗੀ ਅਤੇ ਕੀ-ਕੀ ਬਦਲਾਅ ਹੋਣਗੇ, ਇਹ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਮੁਤਾਬਕ ਹੀ ਤੈਅ ਹੋਵੇਗਾ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ, "ਤਾਲਾਬੰਦੀ ਦਾ ਐਲਾਨ 24 ਮਾਰਚ ਨੂੰ ਕੀਤਾ ਗਿਆ ਸੀ। ਡੇਢ ਮਹੀਨਾ ਹੋ ਗਿਆ ਹੈ ਅਤੇ ਇਸ ਦੌਰਾਨ ਲਗਭਗ ਪੂਰੇ ਦੇਸ਼ ਅਤੇ ਹਰ ਸ਼ਹਿਰ ਨੂੰ ਬੰਦ ਕਰ ਦਿੱਤਾ ਗਿਆ ਸੀ। ਹਰ ਚੀਜ਼ ਨੂੰ ਬੰਦ ਕਰਨਾ ਆਸਾਨ ਸੀ ਪਰ ਆਰਥਿਕਤਾ ਨੂੰ ਖੋਲ੍ਹਣਾ ਬਹੁਤ ਮੁਸ਼ਕਲ ਹੋਵੇਗਾ। ਸਾਨੂੰ ਕੰਮ ਕਰਨ ਦੀ ਲੋੜ ਹੈ। ਹੁਣ ਬਹੁਤ ਮੁਸ਼ਕਲ ਹੈ। ਆਉਣ ਵਾਲਾ ਸਮਾਂ ਸਾਡੇ ਲਈ ਬਹੁਤ ਮੁਸ਼ਕਲ ਹੋਵੇਗਾ।"

ਦੱਸਣਯੋਗ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਦੇਸ਼ ਦਾ ਪਹਿਲਾ ਲੌਕਡਾਊਨ 25 ਮਾਰਚ ਤੋਂ 14 ਅਪ੍ਰੈਲ ਅਤੇ ਦੂਜਾ ਲੌਕਡਾਊਨ 15 ਅਪ੍ਰੈਲ ਤੋਂ 3 ਮਈ ਤੱਕ ਰੱਖਿਆ ਗਿਆ ਸੀ। ਇਸ ਤੋਂ ਬਾਅਦ ਤੀਸਰੇ ਪੜਾਅ ਦਾ ਲੌਕਡਾਊਨ 4 ਮਈ ਤੋਂ ਸ਼ੁਰੂ ਹੋਇਆ ਜੋ 17 ਮਈ ਤੱਕ ਚੱਲੇਗਾ। ਬੀਤੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਸੀ ਕਿ 18 ਮਈ ਤੋਂ ਲੌਕਡਾਊਨ ਦਾ ਚੌਥਾ ਪੜਾਅ ਸ਼ੁਰੂ ਹੋਵੇਗਾ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਸੀ ਕਿ ਤਾਲਾਬੰਦੀ ਦੇ ਤੀਜੇ ਪੜਾਅ ਦੌਰਾਨ ਲਗਾਈਆਂ ਪਾਬੰਦੀਆਂ ਦੀ ਤਾਲਾਬੰਦੀ ਦੇ ਚੌਥੇ ਪੜਾਅ ਵਿੱਚ ਜ਼ਰੂਰਤ ਨਹੀਂ ਪਏਗੀ। ਉਨ੍ਹਾਂ ਕਿਹਾ ਸੀ ਕਿ ਲੌਕਡਾਊਨ ਦਾ ਚੌਥਾ ਪੜਾਅ ਨਵੇਂ ਰੂਪ ਵਾਲਾ ਹੋਵੇਗਾ ਅਤੇ ਇਸ ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਬਾਰੇ ਦੇਸ਼ ਵਾਸੀਆਂ ਨੂੰ 18 ਮਈ ਤੋਂ ਪਹਿਲਾਂ ਜਾਣੂ ਕਰਵਾ ਦਿੱਤਾ ਜਾਵੇਗਾ।

ABOUT THE AUTHOR

...view details