ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਵਿੱਚ ਸ਼ੁੱਕਰਵਾਰ ਨੂੰ ਨੈਸ਼ਨਲ ਪਾਪੁਲੇਸ਼ਨ ਰਜਿਸਟਰ (ਐੱਨਪੀਆਰ) ਦੇ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਵੀ ਆਪਣੀ ਨਾਗਰਕਿਤਾ ਸਾਬਤ ਕਰਨ ਲਈ ਕੋਈ ਪ੍ਰਮਾਣ ਪੱਤਰ ਨਹੀਂ।
ਦਿੱਲੀ ਵਿਧਾਨ ਸਭਾ 'ਚ NPR ਵਿਰੁੱਧ ਮਤਾ ਪਾਸ, ਕੇਜਰੀਵਾਲ ਨੇ ਕਿਹਾ- ਮੇਰੇ ਕੋਲ ਦਸਤਾਵੇਜ਼ ਨਹੀਂ - ਐੱਨਪੀਆਰ
ਦਿੱਲੀ ਵਿਧਾਨ ਸਭਾ ਵਿੱਚ ਨੈਸ਼ਨਲ ਪਾਪੁਲੇਸ਼ਨ ਰਜਿਸਟਰ (ਐੱਨਪੀਆਰ) ਦੇ ਵਿਰੁੱਧ ਮਤਾ ਪਾਸ ਕੀਤਾ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਕੋਲ ਵੀ ਆਪਣੀ ਨਾਗਰਕਿਤਾ ਸਾਬਤ ਕਰਨ ਲਈ ਕੋਈ ਪ੍ਰਮਾਣ ਪੱਤਰ ਨਹੀਂ।
ਐੱਨਪੀਆਰ ਵਿਰੁੱਧ ਬੋਲਦਿਆਂ ਕੇਜਰੀਵਾਲ ਨੇ ਕਿਹਾ, "ਮੇਰੇ ਕੋਲ ਆਪਣੇ ਜਨਮ ਦਾ ਪ੍ਰਮਾਣ ਪੱਤਰ ਨਹੀਂ ਹੈ, ਮੇਰੀ ਪਤਨੀ ਕੋਲ ਵੀ ਨਹੀਂ ਹੈ, ਮੇਰੇ ਮਾਂ-ਪਿਓ ਕੋਲ ਵੀ ਨਹੀਂ ਹੈ, ਸਿਰਫ਼ ਬੱਚਿਆਂ ਦੇ ਹਨ। ਕੀ ਦਿੱਲੀ ਦੇ ਮੁੱਖ ਮੰਤਰੀ ਅਤੇ ਉਸ ਦੇ ਪਰਿਵਾਰ ਨੂੰ ਵੀ ਡਿਟੈਂਸ਼ਨ ਸੈਂਟਰ ਵਿੱਚ ਭੇਜ ਦਿੱਤਾ ਜਾਵੇਗਾ? ਮੇਰੀ ਪੂਰੀ ਕੈਬਿਨੇਟ ਕੋਲ ਜਨਮ ਪ੍ਰਮਾਣ ਪੱਤਰ ਨਹੀਂ ਹੈ।"
ਦੱਸਣਯੋਗ ਹੈ ਕਿ ਵਿਰੋਧੀਆਂ ਪਾਰਟੀਆਂ ਵੱਲੋਂ ਲਗਾਤਾਰ ਐੱਨਪੀਆਰ, ਸੀਏਏ ਅਤੇ ਐੱਨਸੀਆਰ ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਬੀਤੇ ਦਿਨੀਂ ਰਾਜ ਸਭਾ ਵਿੱਚ ਐੱਨਪੀਆਰ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਐੱਨਪੀਆਰ ਦੀ ਪ੍ਰਕਿਰਿਆ ਵਿੱਚ ਕਿਸੇ ਦਸਤਾਵੇਜ਼ ਦੀ ਜ਼ਰੂਰਤ ਨਹੀਂ ਅਤੇ ਕਿਸੇ ਵੀ ਵਿਅਕਤੀ ਦੀ ਨਾਗਰਿਕਤਾ ਇਸ ਨਾਲ ਸ਼ੱਕ ਦੇ ਘੇਰੇ ਵਿੱਚ ਨਹੀਂ ਆਵੇਗੀ।