ਨਵੀਂ ਦਿੱਲੀ: ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਐਤਵਾਰ ਨੂੰ ਕਿਹਾ ਕਿ ਚੀਨ, ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦਾ ਵਧਣਾ ਚਿੰਤਾ ਦਾ ਵਿਸ਼ਾ ਹੈ।
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਇੱਕ ਪ੍ਰੈਸ ਕਾਨਫ਼ਰੰਸ ਵਿੱਚ ਮੀਡੀਆ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਬਾਰੇ ਬਹੁਤੇ ਤੱਥ ਅਜੇ ਵੀ ਅਣਜਾਣ ਹਨ, ਇਸ ਲਈ ਕੋਵਿਡ-19 ਦਾ ਮੁਕਾਬਲਾ ਕਰਨ ਵਿੱਚ ਸਮਾਜਿਕ ਦੂਰੀ ਬਣਾਈ ਰੱਖਣਾ ਹੀ ਇਸ ਤੋਂ ਬਚਣ ਦਾ ਇੱਕੋ-ਇੱਕ ਰਾਹ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਸੁਝਾਅ ਦਿੱਤਾ ਕਿ ਤਾਲਾਬੰਦੀ ਤੋਂ ਬਾਅਦ ਵੀ ਲੋਕਾਂ ਨੂੰ ਸਮਾਜਿਕ ਦੂਰੀ ਬਣੇ ਕੇ ਰੱਖਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ, ਘਰਾਂ 'ਚ ਹੀ ਵਿਸਾਖੀ ਮਨਾਉਣ ਦੀ ਕੀਤੀ ਅਪੀਲ
ਅਗਰਵਾਲ ਨੇ ਕਿਹਾ ਕਿ ਇਸ ਵਾਇਰਸ ਬਾਰੇ ਬਹੁਤਾ ਪਤਾ ਨਹੀਂ ਹੈ। ਇਸ ਬਾਰੇ ਵੱਖੋ ਵੱਖਰੇ ਤੱਥ ਰੋਜ਼ਾਨਾ ਦੇ ਅਧਾਰ 'ਤੇ ਸਾਡੇ ਸਾਹਮਣੇ ਆ ਰਹੇ ਹਨ ਅਤੇ ਅਸੀਂ ਉਸ ਮੁਤਾਬਕ ਪ੍ਰਤੀਕ੍ਰਿਆ ਦੇ ਰਹੇ ਹਾਂ। ਪਿਛਲੇ ਕੁੱਝ ਦਿਨਾਂ ਤੋਂ ਚੀਨ, ਜਾਪਾਨ ਅਤੇ ਦੱਖਣੀ ਕੋਰੀਆ ਵਿੱਚ ਲਗਾਤਾਰ ਵਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਹੈ।
ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 8446 ਹੋ ਗਈ, ਜਿਨ੍ਹਾਂ ਵਿੱਚੋਂ 764 ਲੋਕਾਂ ਨੂੰ ਠੀਕ ਕਰ ਲਿਆ ਗਿਆ ਹੈ, 273 ਲੋਕਾਂ ਦੀ ਮੌਤ ਹੋ ਗਈ ਹੈ।