ਨਵੀਂ ਦਿੱਲੀ: ਸਾਬਕਾ ਵਿੱਤ ਸਕੱਤਰ ਰਾਜੀਵ ਕੁਮਾਰ ਨੂੰ ਨਵਾਂ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਰਾਜੀਵ ਕੁਮਾਰ ਅਸ਼ੋਕ ਲਵਾਸਾ ਦੀ ਥਾਂ ਲੈਣਗੇ। ਕਾਨੂੰਨ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਸੂਚਨਾ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਸੂਚਨਾ ਵਿੱਚ ਕਿਹਾ ਗਿਆ ਕਿ ਰਾਸ਼ਟਰ ਪਤੀ ਨੇ ਉਨ੍ਹਾਂ ਦੇ ਚਾਰਜ ਸੰਭਾਲਣ ਦੀ ਮਿਤੀ ਤੋਂ ਉਨ੍ਹਾਂ ਦੀ ਨਿਯੁਕਤੀ ਨੂੰ ਮਨਜੂਰੀ ਦੇ ਦਿੱਤੀ ਹੈ।
ਮੰਤਰਾਲੇ ਨੇ ਦੱਸਿਆ ਕਿ ਰਾਜੀਵ ਕੁਮਾਰ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦੀ ਥਾਂ ਲੈਣਗੇ ਜਿਨ੍ਹਾਂ ਦਾ ਅਸਤੀਫਾ 31 ਅਗਸਤ ਤੋਂ ਪ੍ਰਭਾਵੀ ਹੋਵੇਗਾ। ਅਸ਼ੋਕ ਲਵਾਸਾ ਏਸ਼ੀਅਨ ਵਿਕਾਸ ਬੈਂਕ ਦੇ ਉਪ ਪ੍ਰਧਾਨ ਦੇ ਰੂਪ ਵਜੋਂ ਨਵੀਂ ਜਿੰਮੇਦਾਰੀ ਸੰਭਾਲਣ ਜਾ ਰਹੇ ਹਨ। ਰਾਜੀਵ ਕੁਮਾਰ 1984 ਬੈਚ ਦੇ ਸੇਵਾਮੁਕਤ ਆਈਏਐਸ (ਭਾਰਤੀ ਪ੍ਰਬੰਧਕੀ ਸੇਵਾ) ਅਧਿਕਾਰੀ ਹਨ।
ਕਾਨੂੰਨ ਮੰਤਰਾਲੇ ਨੇ ਸੂਚਨਾ ਵਿੱਚ ਕਿਹਾ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚੌਣ ਕਮਿਸ਼ਨਰ ਦੇ ਅਹੁਦੇ ਉੱਤੇ ਰਾਜੀਵ ਕੁਮਾਰ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਉਨ੍ਹਾਂ ਦੇ ਅਹੁਦੇ ਨੂੰ ਸੰਭਾਲਣ ਦੀ ਤਰੀਕ ਤੋਂ ਲਾਗੂ ਹੋਵੇਗੀ।