ਜੈਪਰ: ਰਾਜਸਥਾਨ ਦੇ ਨਾਗੌਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਕੁਚਾਮਨ ਸ਼ਹਿਰ ਵਿੱਚ ਤੜਕੇ 3 ਵਜੇ ਦੋ ਬੱਸਾ ਬੇਕਾਬੂ ਹੋ ਗਈਆਂ ਅਤੇ ਇੱਕ ਦੂਜੇ ਨਾਲ ਟਕਰਾ ਗਈਆਂ, ਜਿਸ ਕਾਰਨ 11 ਯਾਤਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 12 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।
ਰਾਜਸਥਾਨ ਦੇ ਨਾਗੌਰ 'ਚ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ, ਕਈ ਜ਼ਖ਼ਮੀ
ਰਾਜਸਥਾਨ ਵਿੱਚ ਨਾਗੌਰ ਦੇ ਕੁਚਾਮਨ ਸ਼ਹਿਰ ਵਿੱਚ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ।
ਫ਼ੋਟੋ
ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਸੜਕ 'ਤੇ ਅਚਾਨਕ ਇੱਕ ਪਸ਼ੂ ਦੇ ਸਾਹਮਣੇ ਆਉਣ ਨਾਲ ਵਾਪਰਿਆ ਹੈ। ਜਿਸ ਕਾਰਨ ਬੱਸ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸਾਹਮਣੇ ਆ ਰਹੀ ਦੂਜੀ ਬੱਸ ਨਾਲ ਜਾ ਟਕਰਾਈ।