ਨਵੀਂ ਦਿੱਲੀ: ਸੀਮਾ ਸੜਕ ਸੰਗਠਨ (ਬੀਆਰਓ) ਦੇ ਮੁਖੀ ਲੈਫਟੀਨੈਂਟ ਜਨਰਲ ਹਰਪਾਲ ਸਿੰਘ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚੀਨ ਦੇ ਨਾਲ ਅਸਲ ਕੰਟਰੋਲ ਰੇਖਾ (ਐਲਏਸੀ) ਅਤੇ ਪਾਕਿਸਤਾਨ ਦੇ ਨਾਲ ਕੰਟਰੋਲ ਰੇਖਾ (ਐਲਏਸੀ) 'ਤੇ ਚੱਲ ਰਹੇ ਸੜਕ ਨਿਰਮਾਣ ਬਾਰੇ ਜਾਣਕਾਰੀ ਦਿੱਤੀ।
ਪਾਕਿ-ਚੀਨ ਸਰਹੱਦ 'ਤੇ ਸੜਕਾਂ ਬਣਾਉਣ ਦਾ ਕੰਮ ਹੋਇਆ ਤੇਜ਼ - rajnath singh
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਸਰਹੱਦ 'ਤੇ ਚੱਲ ਰਹੇ ਨਿਰਮਾਣ ਅਤੇ ਹੋਰ ਨਿਰਮਾਣ ਕਾਰਜਾਂ ਦੀ ਜਾਣਕਾਰੀ ਲਈ ਬੈਠਕ ਕੀਤੀ।
ਰਾਜਨਾਥ ਸਿੰਘ
ਰੱਖਿਆ ਵਿਭਾਗ ਦੇ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਇਹ ਗੱਲਬਾਤ ਇੱਕ ਘੰਟੇ ਤੋਂ ਜ਼ਿਆਦਾ ਸਮੇਂ ਲਈ ਚੱਲੀ।
ਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੈਫਟੀਨੈਂਟ ਜਨਰਲ ਹਰਪਾਲ ਸਿੰਘ ਨੇ ਰੱਖਿਆ ਮੰਤਰੀ ਨੂੰ ਭਰੋਸਾ ਦਿੱਤਾ ਕਿ ਬੀਆਰਓ, ਐਲਏਸੀ ਅਤੇ ਐਲਓਸੀ 'ਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਵਿੱਚ ਕੋਈ ਕਮੀ ਨਹੀਂ ਛੱਡੇਗਾ।