ਨਵੀਂ ਦਿੱਲੀ: ਰਾਊਜ ਐਵਨਿਊ ਕੋਰਟ ਨੇ ਰਾਬਰਟ ਵਾਡਰਾ ਵੱਲੋਂ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਲਈ ਦਾਖ਼ਲ ਕੀਤੀ ਪਟੀਸ਼ਨ 'ਤੇ ਸੁਣਵਾਈ ਕੀਤੀ। ਅਦਾਲਤ ਨੇ ਵਾਡਰਾ ਨੂੰ ਇਲਾਜ ਲਈ ਅਮਰੀਕਾ ਅਤੇ ਨੀਦਰਲੈਂਡ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਅਦਾਲਤ ਨੇ ਰਾਬਰਟ ਵਾਡਰਾ ਨੂੰ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ - Rouse Avenue Court
ਦਿੱਲੀ ਦੀ ਰਾਊਜ ਐਵਨਿਊ ਕੋਰਟ ਨੇ ਰਾਬਰਟ ਵਾਡਰਾ ਨੂੰ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।
ਫ਼ਾਈਲ ਫ਼ੋਟੋ।
ਰਾਬਰਟ ਵਾਡਰਾ ਅਜੇ ਅਦਾਲਤ 'ਚ ਆਪਣੇ ਜਾਣ ਦੀ ਸਾਰੀ ਜਾਣਕਾਰੀ ਦੇਣਗੇ, ਹਾਲਾਂਕਿ ਉਨ੍ਹਾਂ ਨੂੰ ਮੰਗਲਵਾਰ ਨੂੰ ਈਡੀ ਨੇ ਪੁੱਛਗਿੱਛ ਲਈ ਬੁਲਾਇਆ ਹੈ।
ਦੱਸ ਦਈਏ ਕਿ ਅਦਾਲਤ ਨੇ 29 ਮਈ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ ਰਾਬਰਟ ਵਾਡਰਾ ਦੀ ਵਿਦੇਸ਼ ਜਾਣ ਦੀ ਇਜਾਜ਼ਤ ਵਾਲੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਤਿੰਨ ਜੂਨ ਲਈ ਸੁਰੱਖਿਅਤ ਰੱਖ ਲਿਆ ਸੀ। ਅੱਜ ਉਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਰਾਬਰਡ ਵਾਡਰਾ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ।