ਨਵੀਂ ਦਿੱਲੀ : ਰੋਹਿਤ ਸ਼ੇਖਰ ਤਿਵਾਰੀ ਦੀ ਮੌਤ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਰੋਹਿਤ ਦੀ ਪਤਨੀ ਅਪੂਰਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਰੋਹਿਤ ਸ਼ੇਖਰ ਕਤਲ ਕੇਸ: ਪਤਨੀ ਅਪੂਰਵਾ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ - arrest
ਰੋਹਿਤ ਸ਼ੇਖਰ ਤਿਵਾਰੀ ਦੀ ਮੌਤ ਦੇ ਮਾਮਲੇ ਦੀ ਜਾਂਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਨੇ ਰੋਹਿਤ ਦੀ ਪਤਨੀ ਅਪੂਰਵਾ ਸ਼ੁਕਲਾ ਤਿਵਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਅਪੂਰਵਾ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਤੇ ਜਲਦੀ ਹੀ ਉਸਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਦਿੱਲੀ ਪੁਲਿਸ ਨੇ ਅਪੂਰਵਾ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਅਪੂਰਵਾ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ ਤੇ ਉਸਨੇ ਮੰਨਿਆ ਕਿ ਜਦੋਂ ਰੋਹਿਤ ਸ਼ਰਾਬ ਦੇ ਨਸ਼ੇ 'ਚ ਸੀ ਤਾਂ ਉਸਨੇ ਰੋਹਿਤ ਨੂੰ ਗਲਾ ਦਬਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਮੁਤਾਬਕ ਅਪੂਰਵਾ ਆਪਣੇ ਵਿਆਹ ਤੋਂ ਖੁਸ਼ ਨਹੀਂ ਸੀ, ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ। ਦੱਸਣਯੋਗ ਹੈ ਕਿ ਰੋਹਿਤ ਸ਼ੇਖਰ ਤਿਵਾਰੀ ਦੀ ਮੌਤ ਦੇ ਬਾਅਦ ਤੋਂ ਪੁਲਿਸ ਵੱਲੋਂ ਰੋਹਿਤ ਦੀ ਮਾਂ ਅਤੇ ਉਸ ਦੀ ਪਤਨੀ ਅਪੂਰਵਾ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਹਫ਼ਤੇ ਦਿੱਲੀ ਪੁਲਿਸ ਨੇ ਰੋਹਿਤ ਸ਼ੇਖਰ ਤਿਵਾਰੀ ਦੀ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਰੋਹਿਤ ਦਾ ਕਤਲ ਹੋਣ ਦਾ ਖ਼ਦਸ਼ਾ ਪ੍ਰਗਟ ਕੀਤਾ ਸੀ। ਪੋਸਟਮਾਰਟਮ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਰੋਹਿਤ ਦੀ ਮੌਤ ਜ਼ਬਰਦਸਤੀ ਨੱਕ ਤੇ ਮੂੰਹ ਘੁੱਟਣ ਕਾਰਨ ਹੋਈ ਸੀ। ਇਸ ਖੁਲਾਸੇ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ।