ਪੰਜਾਬ

punjab

ETV Bharat / bharat

ਦਿੱਲੀ ਚੋਣਾਂ: ਅਕਾਲੀਆਂ ਨੂੰ ਮੁੜ ਆਇਆ ਭਾਜਪਾ ਦਾ ਹੇਜ, ਸਮਰਥਨ ਦਾ ਕੀਤਾ ਐਲਾਨ

ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਸਮਰਥਨ ਕਰਨ ਦਾ ਫੈਸਲਾ ਲਿਆ ਹੈ। ਇਸ ਮੌਕੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਕਿਹਾ ਕਿ ਦਿੱਲੀ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਲਈ ਉਹ ਅਕਾਲੀ ਦਲ ਦਾ ਧੰਨਵਾਦ ਕਰਦੇ ਹਨ।

ਦਿੱਲੀ ਵਿਧਾਨਸਭਾ ਚੋਣਾਂ
ਦਿੱਲੀ ਵਿਧਾਨਸਭਾ ਚੋਣਾਂ

By

Published : Jan 29, 2020, 5:11 PM IST

Updated : Jan 29, 2020, 10:50 PM IST

ਨਵੀਂ ਦਿੱਲੀ: ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਅਕਾਲੀ ਦਲ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਦਾ ਸਮਰਥਨ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਸਭ ਤੋਂ ਪੁਰਾਣਾ ਅਤੇ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਲਈ ਉਹ ਅਕਾਲੀ ਦਲ ਦਾ ਧੰਨਵਾਦ ਕਰਦੇ ਹਨ।

ਜ਼ਿਰਕਯੋਗ ਹੈ ਕਿ ਇਸ ਤੋਂ ਪਹਿਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਤੋਂ ਅਕਾਲੀ ਦਲ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਸਪੱਸ਼ਟ ਕੀਤਾ ਅਕਾਲੀ ਪ੍ਰਧਾਨ ਦੇ ਫ਼ੈਸਲੇ ਮੁਤਾਬਕ ਉਹ ਦਿੱਲੀ 'ਚ ਨਾ ਤਾਂ ਚੋਣਾਂ ਲੜਨਗੇ ਤੇ ਨਾ ਹੀ ਭਾਜਪਾ ਦਾ ਸਮਰਥਨ ਕਰਗੇ। ਸਿਰਸਾ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਹਵਾਲਾ ਦਿੰਦੇ ਹੋਏ ਇਹ ਐਲਾਨ ਕੀਤਾ ਸੀ।

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਸੁਖਬੀਰ ਬਾਦਲ ਨਾਲ ਗੱਲਬਾਤ ਕਰ ਉਨ੍ਹਾਂ ਨੇ ਭਾਜਪਾ ਦਾ ਸਮਰਥਨ ਦੇਣ ਦੀ ਗੱਲ ਆਖੀ। ਸੁਖਬੀਰ ਬਾਦਲ ਨੇ ਵੀ ਦਿੱਲੀ 'ਚ ਚੋਣਾਂ ਵਿੱਚ ਭਾਜਪਾ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾ ਜਾਗੋ ਪਾਰਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਜੀ.ਕੇ ਨੇ ਵੀ ਦਿੱਲੀ 'ਚ ਭਾਜਪਾ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਅਕਾਲੀ ਦਲ ਵੀ ਭਾਜਪਾ ਦਾ ਸਮਰਥਨ ਕਰ ਰਹੀ ਹੈ। ਇਸ ਤੋਂ ਇਹ ਗੱਲ ਸਪਸ਼ਟ ਹੈ ਕਿ ਦਿੱਲੀ ਚੋਣਾਂ 'ਚ ਭਾਜਪਾ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਦਿੱਲੀ ਦੇ ਸਿੱਖ ਵੋਟਰ ਉਨ੍ਹਾਂ ਦੇ ਹੱਕ ਵਿੱਚ ਭੁਗਤਣ।

Last Updated : Jan 29, 2020, 10:50 PM IST

ABOUT THE AUTHOR

...view details