ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 1 ਸਤੰਬਰ ਤੋਂ ਪੂਰੇ ਦੇਸ਼ 'ਚ ਇਕੋ ਜਿਹਾ ਲੌਕਡਾਊਨ ਦੇ ਦਿਸ਼ਾ ਨਿਰਦੇਸ਼ ਆਉਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਇਸ ਤਰ੍ਹਾਂ ਦੇ ਇੱਕ ਸਮਾਨ ਤਾਲਾਬੰਦੀ ਦੇ ਦਿਸ਼ਾ-ਨਿਰਦੇਸ਼ਾਂ ਦੀ ਜ਼ਰੂਰਤ ਸੀ। ਕਈ ਰਾਜ ਸਰਕਾਰਾਂ ਆਪਣੀਆਂ ਲੋੜਾਂ ਅਨੁਸਾਰ ਵੱਖ-ਵੱਖ ਰੂਪਾਂ ਵਿੱਚ ਤਾਲਾਬੰਦੀਆਂ ਨੂੰ ਲਾਗੂ ਕਰ ਰਹੀਆਂ ਹਨ।
ਦਰਅਸਲ, ਕੇਂਦਰੀ ਗ੍ਰਹਿ ਸਕੱਤਰ ਡਾ. ਅਜੈ ਕੁਮਾਰ ਭੱਲਾ ਨੇ ਕੁਝ ਦਿਨਾਂ ਪਹਿਲਾਂ ਹੀ ਇੱਕ ਪੱਤਰ ਵਿੱਚ ਰਾਜ ਸਰਕਾਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਤਾਲਾਬੰਦੀ ਦੌਰਾਨ ਜ਼ਰੂਰੀ ਚੀਜ਼ਾਂ ਅਤੇ ਸੇਵਾਵਾਂ ਦੀ ਆਵਾਜਾਈ ਪ੍ਰਭਾਵਿਤ ਨਾ ਹੋਵੇ।
ਅਧਿਕਾਰੀਆਂ ਨੇ ਕਿਹਾ ਕਿ ਰਾਜ ਸਰਕਾਰਾਂ ਵੱਲੋਂ ਲਗਾਇਆ ਗਿਆ ਸਥਾਨਕ ਲੌਕਡਾਊਨ ਚੀਜ਼ਾਂ ਅਤੇ ਟਰੱਕਾਂ ਦੀ ਆਵਾਜਾਈ ਨੂੰ ਪ੍ਰਭਾਵਤ ਕਰਦਾ ਹੈ, ਜੋ ਸਪਲਾਈ ਚੇਨ ਨੂੰ ਪ੍ਰਭਾਵਤ ਕਰੇਗਾ।