ਹਰਿਆਣਾ: ਮਸ਼ਹੂਰ ਡਾਂਸਰ ਸਪਨਾ ਚੌਧਰੀ ਨੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਅਵਾਹ ਦੱਸਦਿਆਂ ਇਸ ਗੱਲ ਨੂੰ ਨਕਾਰ ਦਿੱਤਾ ਹੈ। ਸਪਨਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਨਹੀਂ ਹੋਈ।
ਸਪਨਾ ਚੌਧਰੀ ਨੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਦੱਸਿਆ ਅਫ਼ਵਾਹ - sapna dismisses rumours
ਮਸ਼ਹੂਰ ਡਾਂਸਰ ਸਪਨਾ ਚੌਧਰੀ ਨੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਖ਼ਬਰਾਂ ਨੂੰ ਨਕਾਰਿਆ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਨੂੰ ਦੱਸਿਆ ਪੁਰਾਣਾ।
ਸਪਨਾ ਚੌਧਰੀ
ਸਪਨਾ ਚੌਧਰੀ
ਸਪਨਾ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਤਸਵੀਰਾਂ ਨੂੰ ਪੁਰਾਣੀਆਂ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦਾ ਸੋਸ਼ਲ ਮੀਡੀਆ 'ਤੇ ਫ਼ੇਸਬੁੱਕ ਤੋਂ ਇਲਾਵਾ ਹੋਰ ਕੋਈ ਅਧਿਕਾਰਤ ਐਕਾਉਂਟ ਨਹੀਂ ਹੈ।