ਪੰਜਾਬ

punjab

ETV Bharat / bharat

ਹਾਈ ਕੋਰਟ ਦੇ ਵਧੀਕ ਜੱਜ ਹੋਏ ਸਥਾਈ, ਸੁਪਰੀਮ ਕੋਰਟ ਦੇ ਕਾਲਜੀਅਮ ਤੋਂ ਮਿਲੀ ਮਨਜ਼ੂਰੀ

ਸੁਪਰੀਮ ਕੋਰਟ ਨੇ ਹਾਈ ਕੋਰਟ ਵਿੱਚ ਤਾਇਨਾਤ ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਸਤਾਵ ਦੀ ਮਨਜ਼ੂਰੀ ਤੋਂ ਬਾਅਦ ਹਿਮਾਚਲ ਪ੍ਰਦੇਸ਼, ਕੋਲਕਾਤਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਾਧੂ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕੀਤਾ ਗਿਆ ਹੈ।

ਫ਼ੋਟੋ।
ਫ਼ੋਟੋ।

By

Published : Jul 16, 2020, 9:09 AM IST

ਨਵੀਂ ਦਿੱਲੀ: ਸੁਪਰੀਮ ਕੋਰਟ ਕਾਲਜੀਅਮ ਨੇ ਹਾਈ ਕੋਰਟ ਦੇ ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਦੇ ਕਾਲਜੀਅਮ ਨੇ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦੇ ਐਡੀਸ਼ਨਲ ਜੱਜ ਜੋਤਸਨਾ ਰੇਵਲ ਦੁਆ ਨੂੰ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਕੋਲਕਾਤਾ ਹਾਈ ਕੋਰਟ ਦੇ ਵਧੀਕ ਜੱਜ ਅਭਿਜੀਤ ਗੰਗੋਪਾਧਿਆਏ ਦੀ ਸਥਾਈ ਨਿਯੁਕਤੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੱਤ ਵਧੀਕ ਜੱਜਾਂ ਨੂੰ ਹਾਈ ਕੋਰਟ ਦਾ ਸਥਾਈ ਜੱਜ ਨਿਯੁਕਤ ਕੀਤਾ ਗਿਆ ਹੈ।

ਇਨ੍ਹਾਂ ਵਿੱਚ ਜਸਟਿਸ ਮੰਜਰੀ ਨਹਿਰੂ ਕੌਲ, ਜਸਟਿਸ ਹਰਸਿਮਰਨ ਸਿੰਘ ਸੇਠੀ, ਜਸਟਿਸ ਅਰੁਣ ਮੋਂਗਾ, ਜਸਟਿਸ ਮਨੋਜ ਬਜਾਜ, ਜਸਟਿਸ ਲਲਿਤ ਬੱਤਰਾ, ਜਸਟਿਸ ਅਰੁਣ ਕੁਮਾਰ ਤਿਆਗੀ ਅਤੇ ਜਸਟਿਸ ਹਰਨੇਸ਼ ਸਿੰਘ ਗਿੱਲ ਸ਼ਾਮਲ ਹਨ।

ABOUT THE AUTHOR

...view details