ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਹੈ। ਕੋਰਟ ਨੇ ਰਾਹੁਲ ਗਾਂਧੀ ਦੇ ਬ੍ਰਿਟਿਸ਼ ਨਾਗਰਿਕ ਹੋਣ ਦਾ ਹਵਾਲਾ ਦੇ ਕੇ ਚੋਣ ਲੜਨ ਤੋਂ ਅਯੋਗ ਕਰਾਰ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ।
SC ਨੇ ਰਾਹੁਲ ਗਾਂਧੀ ਨੂੰ ਦਿੱਤੀ ਰਾਹਤ - daily update
ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਰਾਹਤ ਦੇ ਦਿੱਤੀ ਹੈ। ਕੋਰਟ ਨੇ ਰਾਹੁਲ ਗਾਂਧੀ ਦੇ ਬ੍ਰਿਟਿਸ਼ ਨਾਗਰਿਕ ਹੋਣ ਦਾ ਹਵਾਲਾ ਦੇ ਕੇ ਚੋਣ ਲੜਨ ਤੋਂ ਅਯੋਗ ਕਰਾਰ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ਼ ਜਸਟਿਸ ਰੰਜਨ ਗਗੋਈ ਨੇ ਪਟੀਸ਼ਨਕਰਤਾ ਤੋਂ ਪੁੱਛਿਆ, "ਉਹ ਕੀ ਕਰਦੇ ਹਨ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਉਹ ਰਾਜਨੀਤੀ ਵਿੱਚ ਹਨ ਅਤੇ ਸ਼ੋਸ਼ਲ ਵਰਕਰ ਹਨ"। ਇਸ ਦੇ ਜਵਾਬ ਵਿੱਚ ਕੋਰਟ ਨੇ ਕਿਹਾ ਕਿ ਜੇ ਕੋਈ ਰਾਹੁਲ ਗਾਂਧੀ ਨੂੰ ਕਾਗ਼ਜ਼ਾਂ ਵਿੱਚ ਬ੍ਰਿਟਿਸ਼ ਨਾਗਰਕ ਦੱਸਦਾ ਹੈ ਤਾਂ ਕੀ ਉਹ ਬ੍ਰਿਟਸ਼ ਨਾਗਰਕ ਬਣ ਗਏ?
ਦੱਸ ਦਈਏ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਭਾਰਤੀ ਨਾਗਰਿਕਤਾ ਨੂੰ ਚੁਣੌਤੀ ਦਿੰਦੇ ਹੋਏ ਯੂਨਾਇਟੀਡ ਹਿੰਦੂ ਫਰੰਟ ਦੇ ਜੈਭਗਵਾਨ ਗੋਇਲ ਅਤੇ ਹਿੰਦੂ ਮਹਾਸਭਾ ਦੇ ਚੰਦਰਪ੍ਰਕਾਸ਼ ਕੌਸ਼ਿਕ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਮੇਠੀ ਦੇ ਰਿਟਰਨਿੰਗ ਅਫ਼ਸਰ ਨੇ ਰਾਹੁਲ ਗਾਂਧੀ ਦੇ ਨਾਮਜ਼ਦਗੀ ਪੱਤਰ ਸਵੀਕਾਰ ਕਰਦੇ ਹੋਏ ਇਨ੍ਹਾਂ ਆਰੋਪਾਂ ਨੂੰ ਖ਼ਾਰਜ ਕਰ ਦਿੱਤਾ ਸੀ।