ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਪੀਐਮ ਕੇਅਰਜ਼ ਫੰਡ ਦੇ ਗਠਨ ਦੀ ਸੰਵਿਧਾਨਿਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਇਹ ਪਟੀਸ਼ਨ ਐਡਵੋਕੇਟ ਸ਼ਾਸ਼ਵਤ ਆਨੰਦ ਵੱਲੋਂ ਦਾਖ਼ਲ ਕੀਤੀ ਗਈ ਸੀ।
ਪੀਐਮ ਕੇਅਰਜ਼ ਦੀ ਸੰਵਿਧਾਨਿਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ - ਸੁਪਰੀਮ ਕੋਰਟ
ਕੋਰੋਨਾ ਵਾਇਰਸ ਮਹਾਂਮਾਰੀ ਨਾਲ ਨਜਿੱਠਣ ਲਈ ਪੀਐਮ ਕੇਅਰਜ਼ ਫ਼ੰਡ ਦੇ ਗਠਨ ਦੀ ਸੰਵਿਧਾਨਿਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ।
ਸੁਪਰੀਮ ਕੋਰਟ ਦੀ ਬੈਂਚ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੀਤੀ ਗਈ ਸੁਣਵਾਈ ਦੌਰਾਨ ਐਡਵੋਕੇਟ ਸ਼ਾਸ਼ਵਤ ਆਨੰਦ ਦੀ ਪਟੀਸ਼ਨ ਰੱਦ ਕਰ ਦਿੱਤੀ। ਸੁਣਵਾਈ ਦੌਰਾਨ ਐਡਵੋਕੇਟ ਆਨੰਦ ਨੇ ਬੈਂਚ ਨੂੰ ਕਿਹਾ ਕਿ ਉਹ ਘੱਟੋ-ਘੱਟ 2 ਮਿੰਟ ਉਨ੍ਹਾਂ ਦੀ ਅਪੀਲ ਸੁਣ ਲੈਣ ਪਰ ਬੈਂਚ ਨੇ ਬਿਨ੍ਹਾਂ ਸਮਾਂ ਗੁਆਏ ਇਹ ਪਟਿਸ਼ਨ ਖਾਰਜ ਕਰ ਦਿੱਤੀ। ਕੋਰਟ ਨੇ ਕਿਹਾ ਕਿ ਜਾਂ ਤਾਂ ਪਟੀਸ਼ਨਕਰਤਾ ਆਪਣੀ ਪਟੀਸ਼ਨ ਵਾਪਸ ਲਵੇ ਨਹੀਂ ਕੋਰਟ ਵੱਲੋਂ ਲਗਾਏ ਜੁਰਮਾਨੇ ਦਾ ਖਰਚ ਸਹਿਣਾ ਪਵੇਗਾ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਬੀਤੀ 13 ਅਪ੍ਰੈਲ ਨੂੰ ਵੀ ਪੀਐਮ ਕੇਅਰਜ਼ ਫੰਡ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਸੀ।