ਨਵੀਂ ਦਿੱਲੀ: ਅਯੋਧਿਆ ਦੇ ਰਾਮ ਜਨਮ ਭੂਮੀ ਅਤੇ ਬਾਬਰੀ ਮਸਜ਼ਿਦ ਜ਼ਮੀਨ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਪਾਈਆਂ ਗਈਆਂ ਮੁੜ ਵਿਚਾਰ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ।
ਸੁਪਰੀਮ ਕੋਰਟ ਦੀ ਪੰਜ ਜੱਜਾਂ ਵਾਲੀ ਬੈਂਚ ਨੇ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਵਿੱਚ ਕੋਈ ਤਰਕ ਨਹੀਂ ਹੈ। 9 ਨਵੰਬਰ ਨੂੰ ਕੀਤੇ ਗਏ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦਾ ਕੋਈ ਆਧਾਰ ਨਹੀਂ ਹੈ।
ਅਯੋਧਿਆ ਮਾਮਲੇ 'ਤੇ ਮੁੜ ਵਿਚਾਰ ਕਰਨ ਦੀਆਂ ਸਾਰੀਆਂ ਪਟੀਸ਼ਨਾਂ ਰੱਦ - ਅਯੁੱਧਿਆ ਮਾਮਲੇ ਦੀਆਂ ਪਟੀਸ਼ਨਾਂ ਰੱਦ
ਸੁਪਰੀਮ ਕੋਰਟ ਨੇ ਅਯੁੱਧਿਆ ਮਾਮਲੇ 'ਤੇ ਮੁੜ ਸੁਣਵਾਈ ਕਰਨ ਦੀਆਂ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ।
ਅਯੁੱਧਿਆ
ਅਦਾਲਤ ਨੇ ਵਿਵਾਦਿਤ ਜ਼ਮੀਨ ਰਾਮ ਮੰਦਰ ਬਣਾਉਣ ਲਈ ਦੇਣ ਦਾ ਫ਼ੈਸਲਾ ਕੀਤਾ ਸੀ। ਇਸ ਫ਼ੈਸਲੇ ਦੇ ਵਿਰੋਧ ਵਿੱਚ 18 ਪਟੀਸ਼ਨਾਂ ਪਾਈਆਂ ਗਈਆਂ ਸਨ ਜਿਨ੍ਹਾਂ ਵਿੱਚੋਂ 9 ਪਟੀਸ਼ਨਾਂ ਦੂਜੇ ਪੱਖ ਦੀਆਂ ਸੀ ਅਤੇ ਬਾਕੀ ਹਰ ਪਟੀਸ਼ਨਕਰਤਾਵਾਂ ਦੀਆਂ ਸਨ।
ਅਯੋਧਿਆ ਜ਼ਮੀਨ ਮਾਮਲੇ ਤੇ 9 ਨਵੰਬਰ ਨੂੰ ਆਏ ਫ਼ੈਸਲੇ ਤੇ ਮੁੜ ਵਿਚਾਰ ਕਰਨ ਲਈ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਇਸ ਤੇ ਵਿਚਾਰ ਕੀਤੇ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਏਐਸ ਬੋਬੜੇ ਸਮੇਤ ਪੰਜ ਜੱਜਾਂ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਪਹਿਲਾਂ ਇਸ ਬੈਂਚ ਦੀ ਅਗਵਾਈ ਕਰਨ ਵਾਲੇ ਚੀਫ਼ ਰੰਜਨ ਗੋਗੋਈ ਸੇਵਾ ਮੁਕਤ ਹੋ ਚੁੱਕੇ ਹਨ।