ਨਵੀਂ ਦਿੱਲੀ: ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਮੇਧ ਸੈਣੀ ਦੀ ਅਗਾਊ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਉਨ੍ਹਾਂ ਦੀ ਗ੍ਰਿਫਤਾਰੀ 'ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਮੋਹਾਲੀ ਅਦਾਲਤ ਦੇ ਨੋਟਿਸ ‘ਤੇ ਰੋਕ ਲਗਾਉਂਦਿਆਂ ਕਿਹਾ ਕਿ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਜਸਟਿਸ ਅਸ਼ੋਕ ਭੂਸ਼ਣ ਨੇ ਪੁੱਛਿਆ ਕਿ ਉਸ ਆਦਮੀ ਨੂੰ ਗ੍ਰਿਫਤਾਰ ਕਰਨ ਦੀ ਜਲਦੀ ਕੀ ਹੈ? ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ 2 ਹਫ਼ਤਿਆ ਦਾ ਸਮਾਂ ਦਿੱਤਾ ਹੈ।
SC ਨੇ ਸਾਬਕਾ DGP ਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ ਲਾਈ ਰੋਕ ਦੱਸਣਯੋਗ ਹੈ ਕਿ ਜਸਟਿਸ ਅਸ਼ੋਕ ਭਾਨ, ਜਸਟਿਸ ਆਰ. ਸੁਭਾਸ਼ ਰੈੱਡੀ ਅਤੇ ਜਸਟਿਸ ਐਮਆਰ ਸ਼ਾਹ ਦੇ ਬੈਂਚ ਨੇ ਸੈਣੀ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ। ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅਗਾਊ ਪਟਿਸ਼ਨ ਖਾਰਜ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ 'ਚ ਪਹੁੰਚ ਕੀਤੀ ਸੀ।
ਮੋਹਾਲੀ ਦੀ ਅਦਾਲਤ ਨੇ ਪੰਜਾਬ ਵਿੱਚ ਆਈਏਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ।
ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਦੀ ਅਗਾਊ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਕਈ ਟੀਮਾਂ ਸੈਣੀ ਦੀ ਭਾਲ ਵਿੱਚ ਪੰਜਾਬ, ਚੰਡੀਗੜ੍ਹ ਤੋਂ ਇਲਾਵਾ ਦਿੱਲੀ, ਹਿਮਾਚਲ ਪ੍ਰਦੇਸ਼ ਵਿੱਚ ਛਾਪੇਮਾਰੀ ਕਰ ਰਹੀਆਂ ਹਨ, ਪਰ ਅਜੇ ਤੱਕ ਉਹ ਪੁਲਿਸ ਦੇ ਹੱਥ ਨਹੀਂ ਆਈ।