ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਲੰਮੇ ਸਮੇਂ ਤੋਂ ਲਟਕੇ ਐਸਵਾਈਐਲ ਦੇ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਬੈਠਕ ਕਰਨ।
ਜਸਟਿਸ ਅਰੁਣ ਮਿਸ਼ਰਾ, ਜਸਟਿਸ ਬੀਆਰ ਗਾਵਈ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਬੈਂਚ ਨੇ ਦੋਹਾਂ ਸੂਬਿਆਂ ਨੂੰ ਅਗਸਤ ਦੇ ਤੀਜੇ ਹਫ਼ਤੇ ਤੱਕ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਕਿ ਉਹ ਕੋਈ ਹੱਲ ਕੱਢਣ ਦੇ ਯੋਗ ਹਨ ਜਾਂ ਨਹੀਂ।