ਪੰਜਾਬ

punjab

ਸ਼ਾਹੀਨ ਬਾਗ਼ 'ਚ CAA ਦਾ ਵਿਰੋਧ ਕਰ ਰਹੇ ਲੋਕਾਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਣਵਾਈ ਅੱਜ

By

Published : Feb 10, 2020, 8:10 AM IST

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਸ਼ਾਹੀਨ ਬਾਗ਼ ਵਿੱਚ ਧਰਨੇ ਉੱਤੇ ਬੈਠੇ ਲੋਕਾਂ ਨੂੰ ਹਟਾਉਣ ਵਾਲੀ ਪਟੀਸ਼ਨ ਉੱਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ।

SC to hear plea on Shaheen Bagh
ਸ਼ਾਹੀਨ ਬਾਗ਼ 'ਚ ਧਰਨਾਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ

ਨਵੀਂ ਦਿੱਲੀ: ਸ਼ਾਹੀਨ ਬਾਗ਼ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਵਿੱਚ ਧਰਨੇ ਉੱਤੇ ਲੋਕਾਂ ਨੂੰ ਹਟਾਉਣ ਵਾਲੀ ਪਟੀਸ਼ਨ ਉੱਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।

ਇਸ ਪਟੀਸ਼ਨ ਵਿੱਚ ਧਰਨੇ ਕਾਰਨ ਬੰਦ ਪਏ ਸ਼ਾਹੀਨ ਬਾਗ਼ ਦੇ ਰਸਤੇ ਨੂੰ ਖੁਲਵਾਉਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਕੇਐੱਮ ਜੋਜ਼ਫ਼ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ।

ਦਰਅਸਲ CAA ਦੇ ਵਿਰੋਧ ਵਿੱਚ ਸ਼ਾਹੀਨ ਬਾਗ਼ ਵਿੱਚ ਹਜ਼ਾਰਾਂ ਲੋਕ ਦਸੰਬਰ 2019 ਤੋਂ ਮਥੁਰਾ ਰੋਡ ਤੋਂ ਕਾਲਿੰਦੀ ਕੁੰਜ ਉੱਤੇ ਬੈਠੇ ਹੋਏ ਹਨ। ਇਹ ਮੁੱਖ ਸੜਕ ਦਿੱਲੀ ਨੂੰ ਨੌਇਡਾ, ਫ਼ਰੀਦਾਬਾਦ ਨਾਲ ਜੋੜਦੀ ਹੈ ਤੇ ਰੋਜ਼ਾਨਾ ਲੱਖਾਂ ਲੋਕ ਇਸੇ ਸੜਕ ਦੀ ਵਰਤੋਂ ਕਰਦੇ ਹਨ।

ਦੱਸ ਦਈਏ ਕਿ ਸਾਹਨੀ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਬੀਤੀ 13 ਜਨਵਰੀ ਨੂੰ ਪਟੀਸ਼ਨ ਦਾਇਰ ਕਰਦਿਆਂ ਮੰਗ ਕੀਤੀ ਗਈ ਸੀ ਕਿ ਸ਼ਾਹੀਨ ਬਾਗ਼ ਵਿੱਚ ਸੜਕ ਉੱਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਇਆ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details