ਪੰਜਾਬ

punjab

ETV Bharat / bharat

'ਚੌਕੀਦਾਰ ਚੋਰ ਹੈ' ਬਿਆਨ ਉੱਤੇ ਰਾਹੁਲ ਗਾਂਧੀ ਨੂੰ ਮਿਲੀ ਰਾਹਤ - ਸੁਪਰੀਮ ਕੋਰਟ ਵਿੱਚ ਫ਼ੈਸਲਿਆਂ ਦਾ ਦਿਨ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਦਰਜ ਮਾਣਹਾਨੀ ਮਾਮਲੇ ਵਿੱਚ ਸੁਣਵਾਈ ਕਰਦਿਆਂ ਮਾਮਲੇ ਨੂੰ ਬੰਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਦਾ ਮਾਫ਼ੀਨਾਮਾ ਸਵੀਕਾਰ ਕਰ ਲਿਆ ਗਿਆ ਹੈ।

ਫ਼ੋਟੋ

By

Published : Nov 14, 2019, 8:54 AM IST

Updated : Nov 14, 2019, 11:31 AM IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਦਰਜ ਮਾਣਹਾਨੀ ਮਾਮਲੇ ਵਿੱਚ ਸੁਣਵਾਈ ਕਰਦਿਆਂ ਮਾਮਲੇ ਨੂੰ ਬੰਦ ਕਰ ਦਿੱਤਾ ਹੈ। ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਦਾ ਮਾਫ਼ੀਨਾਮਾ ਸਵੀਕਾਰ ਕਰ ਲਿਆ ਗਿਆ ਹੈ।

ਇਸ ਮਾਮਲੇ ਵਿੱਚ ਦਾਖ਼ਲ ਮਾਣਹਾਨੀ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ 10 ਮਈ ਨੂੰ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੇ ਦੌਰਾਨ ਰਾਹੁਲ ਗਾਂਧੀ ਸੁਪਰੀਮ ਕੋਰਟ ਦੇ ਹਵਾਲੇ ਤੋਂ ਚੌਕੀਦਾਰ ਚੋਰ ਹੈ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਬਿਨਾਂ ਸ਼ਰਤ ਮਾਫ਼ੀ ਮੰਗਣ ਤੋਂ ਬਾਅਦ ਪਟੀਸ਼ਨਕਰਤਾ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਨੇ ਜਨਤਾ ਵਿੱਚ ਇਹ ਗੱਲ ਆਖੀ ਹੈ ਜਿਸ ਕਰਕੇ ਉਨ੍ਹਾਂ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਦੱਸ ਦਈਏ, ਮਾਣਹਾਨੀ ਪਟੀਸ਼ਨ ਦਰਜ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਬਿਨਾਂ ਸ਼ਰਤ ਤੋਂ ਮਾਫ਼ੀ ਮੰਗੀ ਸੀ। ਰਾਹੁਲ ਗਾਂਧੀ ਨੇ ਰਾਫ਼ੇਲ ਨਾਲ ਸਬੰਧਿਤ ਸੁਪਰੀਮ ਕੋਰਟ ਦੇ ਆਦੇਸ਼ ਨੂੰ ਪੀਐੱਮ ਮੋਦੀ ਦੇ ਖ਼ਿਲਾਫ਼ ‘ਚੌਕੀਦਾਰ ਚੋਰ ਹੈ’ ਦੇ ਨਾਅਰੇ ਨਾਲ ਵੀ ਜੋੜਿਆ ਸੀ।

Last Updated : Nov 14, 2019, 11:31 AM IST

ABOUT THE AUTHOR

...view details