ਨੋਇਡਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਤੇ ਉਸ ਤੋਂ ਪਹਿਲਾਂ ਨੋਇਡਾ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਧਾਰਾ 144 ਲਾਗੂ ਕਰਨ ਦਾ ਕਾਰਨ
ਨੋਇਡਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਤੇ ਉਸ ਤੋਂ ਪਹਿਲਾਂ ਨੋਇਡਾ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਧਾਰਾ 144 ਲਾਗੂ ਕਰਨ ਦਾ ਕਾਰਨ
ਦਿੱਲੀ ਨਾਲ ਲੱਗਦੇ ਨੋਇਡਾ 'ਚ ਕੋਰੋਨਾ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਧਾਰਾ-144 ਲਾਗੂ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ ਆਉਣ ਵਾਲੇ ਤਿਉਹਾਰਾਂ ਭਾਵ 25 ਦਸੰਬਰ ਨੂੰ ਕ੍ਰਿਸਮਿਸ ਤੇ 31 ਦਸੰਬਰ ਤੇ 1 ਜਨਵਰੀ ਨੂੰ ਨਵੇਂ ਸਾਲ ਦੇ ਮੌਕੇ 'ਤੇ ਭੀੜ ਵੱਧਣ ਦਾ ਖ਼ਤਰਾ ਹੈ। ਧਾਰਾ 144 ਨੋਇਡਾ 'ਚ 2 ਜਨਵਰੀ ਤੱਕ ਲਾਗੂ ਰਹੇਗੀ।
ਡਿਪਟੀ ਕਮੀਸ਼ਨਰ ਦਾ ਪੱਖ
ਡਿਪਟੀ ਕਮੀਸ਼ਨਰ ਪੁਲਿਸ ਆਸ਼ੂਤੋਸ਼ ਦਿਵੇਦੀ ਨੇ ਦੱਸਿਆ ਕਿ ਨਵੇਂ ਸਾਲ ਤੇ ਕ੍ਰਿਸਮਿਸ ਦੇ ਮੌਕੇ 'ਤੇ ਭੀੜ ਵੱਧ ਸਕਦੀ ਹੈ ਤੇ ਸ਼ਰਾਰਤੀ ਅਨਸਰਾਂ ਵੱਲ਼ੋਂ ਸ਼ਾਂਤੀ ਪ੍ਰਣਾਲੀ ਨੂੰ ਭੰਗ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।