ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਉੱਤਰ-ਪੂਰਬੀ ਦਿੱਲੀ ਵਿੱਚ ਸੀਆਰਪੀਸੀ ਤਹਿਤ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸੀਟੀ ਦੇ ਵਿਦਿਆਰਥੀਆਂ ਵੱਲੋਂ CAA ਅਤੇ NRC ਨੂੰ ਲੈ ਕੇ ਕਈ ਦਿਨਾਂ ਤੋਂ ਪ੍ਰਦਰਸ਼ਨ ਕੀਤੇ ਜਾ ਰਿਹਾ ਹੈ।
ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਉੱਤਰ-ਪੂਰਬੀ ਦਿੱਲੀ ਵਿੱਚ ਧਾਰਾ 144 ਲਾਗੂ - section 144 has been imposed in north east delhi
ਉੱਤਰ-ਪੂਰਬੀ ਦਿੱਲੀ ਵਿੱਚ ਸੀਆਰਪੀਸੀ ਤਹਿਤ ਧਾਰਾ 144 ਲਾਗੂ ਕੀਤੀ ਗਈ।
ਫ਼ੋਟੋ
ਬੀਤੇ ਦਿਨੀਂ ਹੀ ਜਾਮੀਆ ਤੇ ਉਸ ਤੋਂ ਬਾਅਦ ਫ਼ਿਰ ਸੀਲਮਪੁਰ ਅਤੇ ਜ਼ਫਰਾਬਾਦ ਵਿੱਚ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿੱਚਕਾਰ ਝੜਪ ਹੋਈ ਸੀ। ਇਸ ਤੋਂ ਬਾਅਦ ਹੀ ਸਹਿਰ ਵਿੱਚ ਮਾਹੋਲ ਗੰਭੀਰ ਬਣਿਆ ਹੋਇਆ ਹੈ।