ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼ ਸ਼ਾਹੀਨ ਬਾਗ 'ਚ ਜਾਰੀ ਪ੍ਰਦਰਸ਼ਨ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪਿਛਲੇ ਢਾਈ ਮਹੀਨਿਆਂ ਤੋਂ ਲਗਾਤਾਰ ਸ਼ਾਹੀਨ ਬਾਗ ਧਰਨੇ ਵਿੱਚ ਮਹਿਲਾਵਾਂ ਬੈਠੀਆਂ ਹਨ ਅਤੇ ਕਾਨੂੰਨ ਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਸ਼ਾਹੀਨ ਬਾਗ ਨੇੜੇ ਹੌਲੀ-ਹੌਲੀ ਵੱਡਾ ਗਿਣਤੀ ਵਿੱਚ ਪੁਲਿਸ ਤੈਨਾਤ ਕੀਤੀ ਜਾ ਰਹੀ ਹੈ। ਜੋਆਇੰਟ ਕਮਿਸ਼ਨਰ ਡੀਸੀ ਸ਼ਿਰੀਵਾਸਤਵ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਥੇ ਵੱਡੀ ਗਿਣਤੀ 'ਚ ਪੁਲਿਸ ਤੈਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣਾ ਹੈ ਅਤੇ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਰੋਕਣਾ ਹੈ।