ਚੰਡੀਗੜ੍ਹ: ਮੋਦੀ ਸਰਕਾਰ ਨੇ ਸੋਮਵਾਰ ਨੂੰ ਇਤਿਹਾਸਕ ਫ਼ੈਸਲਾ ਲੈਂਦੇ ਹੋਏ ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਹਟਾ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਅਫਸਰਾਂ ਨਾਲ ਇੱਕ ਐਮਰਜੈਂਸੀ ਬੈਠਕ ਕੀਤੀ ਹੈ। ਬੈਠਕ 'ਚ ਕੈਪਟਨ ਨੇ ਕੁਝ ਖ਼ਾਸ ਆਦੇਸ਼ਾ ਨੂੰ ਜਾਰੀ ਕੀਤਾ ਹਨ। ਪੰਜਾਬ 'ਚ 8000 ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਤੇ ਸੂਬੇ ਦਾ ਮਾਹੌਲ ਨਾ ਵਿਗੜਣ ਸਬੰਧੀ ਆਦੇਸ਼ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਸੂਬੇ ਦੇ ਮਾਹੌਲ 'ਚ ਸ਼ਾਂਤੀ ਬਣਾਏ ਰੱਖਣ ਲਈ ਕੈਪਟਨ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੇ ਜਸ਼ਨ ਤੇ ਪ੍ਰਦਰਸ਼ਨ ‘ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤ ਰਹਿਣ ਤੇ ਇਨ੍ਹਾਂ ਹਾਲਾਤ 'ਚ ਰਾਸ਼ਟਰ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਨਾ ਕਰਨ।