ਸ੍ਰੀ ਨਗਰ: ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦ ਦੀ ਆੜ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ (Narco-Terror Module) ਕਰਨ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਦਾ ਪਰਦਾਫਾਸ਼ ਕਰਦਿਆਂ ਪਾਬੰਦੀਸ਼ੁਦਾ ਜੈਸ਼-ਏ-ਮੁਹੰਮਦ ਨਾਲ ਸਬੰਧਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਗ੍ਰਿਫਤਾਰ ਹੋਏ ਵਿਅਕਤੀਆਂ ਦੇ ਪਾਕਿਸਤਾਨ ਵਿੱਚ ਰਹਿ ਰਹੇ ਆਪਣੇ ਹੈਂਡਲਰਾਂ ਨਾਲ ਨੇੜਲੇ ਸੰਪਰਕ ਵਿੱਚ ਸਨ ਅਤੇ ਜੈਸ਼ ਅੱਤਵਾਦੀਆਂ ਨੂੰ ਨਸ਼ਾ ਤਸਕਰੀ, ਹਥਿਆਰ ਬਣਾਉਣ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਵਿੱਚ ਸ਼ਾਮਲ ਸਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਮੁਲਜ਼ਮਾਂ ਨੂੰ ਜ਼ਿਲ੍ਹੇ ਦੇ ਚੰਦੂਰਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ।