ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਆਪਣੇ ਰਾਜੌਰੀ ਗਾਰਡਨ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਜਰਨੈਲ ਸਿੰਘ ਵਲੋਂ ਮੰਗਲਵਾਰ 11 ਅਗਸਤ ਨੂੰ ਆਪਣੀ ਫੇਸਬੁੱਕ ਪੋਸਟ ਵਿੱਚ ਹਿੰਦੂ ਦੇਵੀ ਦੇਵਤਾਵਾਂ ਦੇ ਬਾਰੇ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਜਿਸ ਦੇ ਚੱਲਦੇ ਅਨੁਸ਼ਾਸ਼ਨਕ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੀ PAC ਦੀ ਬੈਠਕ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।
ਜਰਨੈਲ ਸਿੰਘ ਨੇ ਦੱਸਿਆ ਕਿ ਓਨ੍ਹਾਂ ਨੇ ਆਪਣਾ ਫ਼ੋਨ ਆਪਣੇ ਬੇਟੇ ਨੂੰ ਦਿੱਤਾ ਸੀ ਅਤੇ ਉਸਨੇ ਗਲਤੀ ਨਾਲ ਕੁਝ ਕਾੱਪੀ ਪੇਸਟ ਕਰ ਦਿੱਤਾ ਜੋ ਮੈਂ ਡਿਲੀਟ ਕਰ ਦਿੱਤਾ ਹੈ।
ਪਾਰਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਇਸ ਨਿੰਦਣਯੋਗ ਕਾਰੇ ਲਈ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਨਾ ਕੀਤਾ ਜਾਵੇ? ਮਾਮਲੇ ਦੀ ਜਾਂਚ ਹੋਣ ਤੱਕ ਜਰਨੈਲ ਸਿੰਘ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।