ਭੁੱਪਲਪੱਲੀ: ਤੇਲੰਗਾਨਾ ਦੇ ਭੁੱਪਲਪੱਲੀ ਦੇ ਜ਼ਿਲ੍ਹਾ ਮੈਡੀਕਲ ਅਤੇ ਸਿਹਤ ਅਧਿਕਾਰੀ (ਡੀਐਮਐਚਓ) ਖ਼ਿਲਾਫ਼ ਸ਼ਨੀਵਾਰ ਨੂੰ ਇੱਕ ਮਹਿਲਾ ਡਾਕਟਰ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭੁੱਪਲਪੱਲੀ ਦੇ ਵਧੀਕ ਪੁਲਿਸ ਸੁਪਰਡੈਂਟ ਵੀ ਸ਼੍ਰੀਨਿਵਸੁਲੂ ਨੇ ਦੱਸਿਆ ਕਿ ਡਾ. ਐਨ ਗੋਪਾਲ ਰਾਓ ਦੇ ਖ਼ਿਲਾਫ਼ ਇੱਕ ਮਹਿਲਾ ਡਾਕਟਰ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਹੈ।