ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੇ ਵਾਰਤਾਕਾਰ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸ਼ਾਹੀਨ ਬਾਗ ਵਿੱਚ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਪਹੁੰਚੇ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਨੂੰ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਲਈ ਵਾਰਤਾਕਾਰ ਨਿਯੁਕਤ ਕੀਤਾ ਹੈ।
ਇਸ ਦੌਰਾਨ ਧਰਨਾਕਾਰੀਆਂ ਨਾਲ ਸੁਲਹ ਦੇ ਫਾਰਮੂਲੇ ਉੱਤੇ ਗੱਲਬਾਤ ਕਰਨ ਆਏ ਵਾਰਤਾਕਾਰਾਂ ਨੇ ਪੁੱਛਿਆ ਕਿ ਰਸਤਾ ਕਿਵੇਂ ਖੋਲ੍ਹਿਆ ਜਾਵੇਗਾ? ਇਸ 'ਤੇ ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਕਿ CAA ਵਾਪਿਸ ਨਹੀਂ ਲਿਆ ਜਾਂਦਾ, ਉਦੋਂ ਤੱਕ ਉਹ ਇੱਕ ਇੰਚ ਵੀ ਪਿੱਛੇ ਨਹੀਂ ਹਟਣਗੇ, ਭਾਵੇਂ ਕੋਈ ਸਾਡੇ ‘ਤੇ ਗੋਲੀਬਾਰੀ ਕਿਉਂ ਕਰ ਰਿਹਾ ਹੋਵੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡੇ ‘ਤੇ ਗੱਦਾਰ ਹੋਣ ਦਾ ਦੋਸ਼ ਲਾਇਆ ਜਾ ਰਿਹਾ ਹੈ। ਕੁਝ ਲੋਕ ਸਾਨੂੰ ਗੋਲੀ ਮਾਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ, "ਅਸੀਂ ਗੱਦਾਰ ਨਹੀਂ, ਦੇਸ਼ ਭਗਤ ਹਾਂ।" ਅਸੀਂ ਅੰਗਰੇਜ਼ਾਂ ਤੋਂ ਲੋਹਾ ਲਿਆ ਹੈ। ਉਸੇ ਸਮੇਂ, ਜਦੋਂ ਗੱਲਬਾਤ ਕਰਨ ਵਾਲੇ ਸ਼ਾਹੀਨ ਬਾਗ ਦੀ ਵਾਰਤਾਕਾਰ ਸਟੇਜ 'ਤੇ ਪਹੁੰਚੀ, ਲੋਕਾਂ ਨੇ ਤਾੜੀਆਂ ਨਾਲ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਤੋਂ ਪਹਿਲਾ ਵਾਰਤਾਕਾਰਾਂ ਨੇ ਕਿਹਾ ਕਿ ਮੀਡੀਆ ਦੀ ਮੌਜੂਦਗੀ ਵਿੱਚ ਉਹ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੇ। ਮੀਡੀਆ ਨੂੰ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਦਿਓ। ਇਸ ਤੋਂ ਬਾਅਦ, ਉਹ ਇਸ ਬਾਰੇ ਮੀਡੀਆ ਨੂੰ ਸੂਚਿਤ ਕਰਨਗੇ।