ਪੰਜਾਬ

punjab

ETV Bharat / bharat

ਸ਼ਿਲਾਂਗ: ਅੱਜ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਮਿਲੇਗਾ ਪੰਜਾਬ ਸਰਕਾਰ ਦਾ ਵਫ਼ਦ

ਪੰਜਾਬ ਸਰਕਾਰ ਦਾ ਵਫ਼ਦ ਅੱਜ ਸ਼ਿਲਾਂਗ ਦੇ ਮੁੱਖ ਮੰਤਰੀ ਕੌਨਰਾਡ ਸੰਗਮਾ ਨਾਲ ਮੁਲਾਕਾਤ ਕਰੇਗਾ। ਇਸ ਮੁਲਾਕਾਤ ਦੌਰਾਨ ਸ਼ਿਲਾਂਗ ਵਿੱਚ ਰਹਿਣ ਵਾਲੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਚਰਚਾ ਹੋਵੇਗੀ।

ਪੰਜਾਬ ਸਰਕਾਰ ਵਫ਼ਦ ਅੱਜ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕਰੇਗਾ ਮੁਲਾਕਾਤ

By

Published : Jun 20, 2019, 11:26 AM IST

ਪੰਜਾਬ ਸਰਕਾਰ ਵਫ਼ਦ ਅੱਜ ਸ਼ਿਲਾਂਗ ਦੇ ਮੁੱਖ ਮੰਤਰੀ ਕੌਨਰਾਡ ਸੰਗਮਾ ਨਾਲ ਮੁਲਾਕਾਤ ਕਰੇਗਾ। ਇਸ ਮੁਲਾਕਾਤ ਦੌਰਾਨ ਸ਼ਿਲਾਂਗ ਵਿੱਚ ਰਹਿਣ ਵਾਲੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਚਰਚਾ ਹੋਵੇਗੀ।

ਸ਼ਿਲਾਂਗ : ਸ਼ਿਲਾਂਗ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ ਜਾਣ ਲਈ ਸੂਬਾ ਸਰਕਾਰ ਵਫ਼ਦ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਸਰਕਾਰ ਵਫ਼ਦ ਅੱਜ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।

ਸ਼ਿਲਾਂਗ 'ਚ ਰਹਿ ਰਹੇ ਸਿੱਖਾਂ ਦੇ ਉਜਾੜੇ ਦੇ ਮਾਮਲੇ ਨੂੰ ਸੁਲਝਾਉਣ ਲਈ ਪੰਜਾਬ ਸਰਕਾਰ ਵੱਲੋਂ ਭੇਜੇ ਗਏ 5 ਮੈਂਬਰੀ ਵਫ਼ਦ ਵੱਲੋਂ ਮੇਘਾਲਿਆ ਦੇ ਮੁੱਖ ਮੰਤਰੀ ਕੌਨਰਾਡ ਸੰਗਮਾ ਨਾਲ ਮੁਲਾਕਾਤ ਕਰਕੇ ਇਥੇ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਸੰਬਧਤ ਚਰਚੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਥੇ ਡੇਢ ਸਦੀ ਪਹਿਲਾਂ ਤੋਂ ਵਸੇ ਸਿੱਖਾਂ ਦੇ ਉਜਾੜੇ ਨੂੰ ਰੋਕਣ ਲਈ ਇਥੇ ਦੀ ਸਰਕਾਰ ਉੱਤੇ ਵਫ਼ਦ ਵੱਲੋਂ ਦਬਾਅ ਪਾਇਆ ਜਾਵੇਗਾ। ਇਸ ਤੋਂ ਪਹਿਲਾਂ ਵਫ਼ਦ ਨੇ ਇਥੇ ਰਹਿ ਰਹੇ ਸਿੱਖਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾ ਬਾਰੇ ਜਾਣਕਾਰੀ ਲਈ।

ਪੰਜਾਬ ਸਰਕਾਰ ਦੇ ਇਸ ਵਫ਼ਦ ਵਿੱਚ 2 ਲੋਕ ਸਭਾ ਮੈਂਬਰ ਅਤੇ 2 ਵਿਧਾਇਕ ਸ਼ਾਮਲ ਹਨ। ਇਸ ਪੰਜ ਮੈਂਬਰੀ ਵਫ਼ਦ ਦੀ ਅਗਵਾਈ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਰ ਰਹੇ ਹਨ। ਵਫ਼ਦ ਵੱਲੋਂ ਇਸ ਮਾਮਲੇ ਦੀ ਸਾਰੀ ਰਿਪੋਰਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਪੀ ਜਾਵੇਗੀ। ਇਸ ਸਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਵਫ਼ਦ ਦੀ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ।

ਜ਼ਿਕਰਯੋਗ ਹੈ ਕਿ ਸ਼ਿਲਾਂਗ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਕੁਝ ਪਾਬੰਦਸ਼ੁਦਾ ਸੰਗਠਨਾਂ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਇਸ ਮਾਮਲੇ ਉੱਤੇ ਸਖ਼ਤੀ ਵਿਖਾਉਂਦੇ ਹੋਏ ਪੰਜਾਬ ਸਰਕਾਰ ਨੇ ਪੰਜ ਮੈਂਬਰੀ ਵਫ਼ਦ ਨੂੰ ਸ਼ਿਲਾਂਗ ਭੇਜਿਆ ਸੀ ਅਤੇ ਇਸ ਮਾਮਲੇ ਲਈ ਗ੍ਰਹਿ ਮੰਤਰੀ ਨੂੰ ਵੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਸੀ।

ABOUT THE AUTHOR

...view details