ਅੰਮ੍ਰਿਤਸਰ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਵਿਖੇ ਸਜਾਣੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ 500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚ ਗਿਆ ਹੈ।
ਸਿੱਖ ਸ਼ਰਧਾਲੂਆਂ ਦਾ ਜੱਥਾ ਪਹੁੰਚਿਆ ਸ੍ਰੀ ਨਨਕਾਣਾ ਸਾਹਿਬ - ਸੁਲਤਾਨਪੁਰ ਲੋਧੀ
500 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿ ਸਥਿਤ ਸ੍ਰੀ ਨਨਕਾਣਾ ਸਾਹਿਬ ਪਹੁੰਚ ਗਿਆ ਹੈ। ਸ਼ਰਧਾਲੂਆਂ ਦੇ ਪਹੁੰਚਣ ਦੌਰਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਸਿੱਖ ਸ਼ਰਧਾਲੂਆਂ ਦੇ ਸ਼੍ਰੀ ਨਨਕਾਣਾ ਸਾਹਿਬ ਪਹੁੰਚਣ ਮਗਰੋਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਬਾਬਾ ਬੁੱਢਾ ਦਲ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ ਦਾ ਪਾਕਿਸਤਾਨ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਪਾਕਿ ਸਰਕਾਰ ਨੇ ਉਨ੍ਹਾਂ ਨੂੰ ਲਿਆਉਣ ਲਈ ਏ.ਸੀ. ਕੋਚ ਬੱਸਾਂ ਦਾ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕੀਤਾ।
1 ਅਗਸਤ ਤੋਂ ਸ਼ੁਰੂ ਹੋਣ ਵਾਲਾ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ 22 ਸੂਬਿਆਂ 'ਚੋਂ ਹੁੰਦਾ ਹੋਇਆ 12 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਸੁਲਤਾਨਪੁਰ ਲੋਧੀ ਪਹੁੰਚੇਗਾ। ਨਗਰ ਕੀਰਤਨ 'ਚ ਸ਼ਾਮਿਲ ਹੋਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਕਿਸਮਤ ਵਾਲੇ ਹਨ ਕਿ ਇਸ ਇਤਿਹਾਸਿਕ ਨਗਰ ਕੀਰਤਨ ਦਾ ਹਿੱਸਾ ਬਣੇ ਹਨ। ਉਨ੍ਹਾਂ ਕਿਹਾ ਕਿ ਉਹ ਪਾਕਿਸਤਾਨ 'ਚ ਸਥਿਤ ਹੋਰ ਵੀ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰ ਸਕਣਗੇ।