ਨਵੀਂ ਦਿੱਲੀ: ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ 'ਤੇ ਦਿੱਲੀ ਦੀਆਂ ਸਿੱਖ ਸੰਗਤਾਂ ਗੁਰਦੁਆਰਾ ਸ੍ਰੀ ਰਕਾਬਗੰਜ ਅਤੇ ਗੁਰਦੁਆਰਾ ਸ੍ਰੀ ਸੀਸ ਗੰਜ ਵਿਖੇ ਨਤਮਸਤਕ ਹੋਈਆਂ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਦਿੱਲੀ ਦੇ ਚਾਂਦਨੀ ਚੌਕ ਵਿਖੇ 1675 'ਚ ਹੋਈ ਸੀ ਜਿੱਥੇ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਹੈ। ਇਸ ਤੋਂ ਇਲਾਵਾ ਭਾਈ ਲੱਖੀ ਸ਼ਾਹ ਵਣਜਾਰਾ ਨੇ ਜਿਥੇ ਗੁਰੂ ਜੀ ਦੇ ਧੜ ਦਾ ਅੰਤਿਮ ਸੰਸਕਾਰ ਕੀਤਾ ਉਥੇ ਅੱਜ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਹੈ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਸਿੱਖ ਸੰਗਤਾਂ ਗੁਰਦੁਆਰਾ ਸਾਹਿਬ 'ਚ ਹੋਈਆਂ ਨਤਮਸਤਕ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਸੰਗਤਾਂ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਸਿੱਖਿਆਵਾਂ ਉੱਪਰ ਚੱਲਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਨੇ ਸਮੂਹ ਸੰਗਤਾਂ ਨੂੰ ਗੁਰੂ ਜੀ ਦੇ ਸ਼ਹੀਦੀ ਦਿਵਸ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਅਪੀਲ ਕੀਤੀ ਅਤੇ ਗੁਰੂ ਜੀ ਨੂੰ ਯਾਦ ਕੀਤਾ।
ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਸਮਾਗਮ ਅਤੇ ਹੋਰ ਕਈ ਪ੍ਰੋਗਰਾਮ ਕੀਤੇ ਗਏ।