ਨਵੀਂ ਦਿੱਲੀ: ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸੀਆਈਐੱਸਐੱਫ ਦੇ ਜਵਾਨਾਂ ਨੇ ਇੱਕ ਸਿੱਖ ਯਾਤਰੀ ਨੂੰ ਕ੍ਰਿਪਾਨ ਲਿਜਾਣ ਤੋਂ ਰੋਕਿਆ। ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਕ੍ਰਿਪਾਨ ਸਮੇਤ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਦਿੱਲੀ ਹਵਾਈ ਅੱਡੇ ’ਤੇ ਸਿੱਖ ਯਾਤਰੀ ਨੂੰ ਕ੍ਰਿਪਾਨ ਲੈ ਜਾਣ 'ਤੇ ਕੀਤਾ ਮਨ੍ਹਾ ਯਾਤਰੀ ਦਾ ਕਹਿਣਾ ਹੈ ਕਿ ਕ੍ਰਿਪਾਨ ਸਿੱਖ ਧਰਮ ਨਾਲ ਜੁੜੀ ਹੋਈ ਹੈ, ਜਿਸ ਨੂੰ ਪਾ ਕੇ ਰਖਣਾ ਉਨ੍ਹਾਂ ਨੂੰ ਜ਼ਰੂਰੀ ਹੁੰਦਾ ਹੈ। ਪਰ, ਸੀਆਈਐੱਸਐੱਫ਼ ਦੇ ਜਵਾਨਾਂ ਨੇ ਸੁਰੱਖਿਆ ਲਈ ਉਸ ਨੂੰ ਲੈ ਜਾਣ ਤੋਂ ਰੋਕਿਆ। ਬਾਅਦ ਵਿੱਚ ਉਸ ਨੂੰ ਬਿਨਾ ਕ੍ਰਿਪਾਨ ਦੇ ਹੀ ਯਾਤਰਾ ਕਰਨ ਦਿੱਤੀ ਗਈ।
ਦੱਸਣਯੋਗ ਹੈ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਿਸੇ ਵੀ ਯਾਤਰੀ ਨੂੰ ਕਿਰਪਾਨ ਨਾਲ ਘਰੇਲੂ ਉਡਾਣ ਰਾਹੀਂ ਜਾਣ ਦੀ ਆਗਿਆ ਹੈ। ਪਰ ਅੰਤਰਰਾਸ਼ਟਰੀ ਫਲਾਇਟ 'ਚ ਕ੍ਰਿਪਾਨ ਨਾਲ ਉਡਾਣਾਂ 'ਤੇ ਪਾਬੰਦੀ ਹੈ। ਅਤੇ ਅਜਿਹੀ ਸਥਿਤੀ ਵਿੱਚ ਯਾਤਰੀ ਹਰਪ੍ਰੀਤ ਟਰਮੀਨਲ 3 ਭਾਵ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਮੁੰਬਈ ਜਾਣ ਲਈ ਪਹੁੰਚੇ ਸਨ। ਸੀਆਈਐੱਸਐੱਫ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਵੇਂ ਉਨ੍ਹਾਂ ਦੀ ਉਡਾਣ ਘਰੇਲੂ ਹੈ, ਪਰ ਅਸੀਂ ਕ੍ਰਿਪਾਨ ਨੂੰ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਦਾਇਰੇ ਵਿੱਚ ਲਿਜਾਣ ਦੀ ਇਜਾਜ਼ਤ ਨਹੀਂ ਦੇ ਸਕਦੇ।
ਅੰਬਾਲਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਸੜਕ ਹਾਦਸਾ, 15 ਲੋਕ ਜ਼ਖਮੀ
ਫ਼ਿਲਹਾਲ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕ੍ਰਿਪਾਨ ਲਿਜਾਣ ਤੋਂ ਰੋਕਿਆ ਗਿਆ ਸੀ, ਬਾਅਦ ਵਿੱਚ ਸੀਨੀਅਰ ਅਧਿਕਾਰੀਆਂ ਨੇ ਯਾਤਰੀਆਂ ਨੂੰ ਸਾਰੇ ਨਿਯਮ ਦੱਸੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕ੍ਰਿਪਾਨ ਦੇ ਬਿਨਾਂ ਉਡਾਣ ਭਰਨ ਦਿੱਤੀ ਗਈ।