ਪੰਜਾਬ

punjab

By

Published : Sep 15, 2020, 4:23 AM IST

ETV Bharat / bharat

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ 'ਚ ਪ੍ਰਦਰਸ਼ਨ

1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਲਈ ਦਿੱਲੀ ਦੀਆਂ ਸੰਗਤਾਂ ਵੱਲੋਂ ਰੋਸ-ਪ੍ਰਦਰਸ਼ਨ ਕੀਤਾ ਗਿਆ।

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ 'ਚ ਪ੍ਰਦਰਸ਼ਨ
ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਦਿੱਲੀ 'ਚ ਪ੍ਰਦਰਸ਼ਨ

ਨਵੀਂ ਦਿੱਲੀ: 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਹੱਤਿਆ ਮਾਮਲੇ ਵਿੱਚ ਨਾਮਜ਼ਦ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਨਾਕਾਮ ਰਹਿਣ ਉੱਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਪੰਜਾਬ ਭਵਨ ਵੱਲ ਕੂਚ ਕਰਨ ਲਈ ਸਿੱਖ ਸੰਗਤਾਂ ਨੇ ਮੁਜ਼ਾਹਰੇ ਦੀ ਸ਼ੁਰੂਆਤ ਮੰਡੀ ਹਾਊਸ ਮੈਟਰੋ ਸਟੇਸ਼ਨ ਦੇ ਕੋਲ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਦੇ ਬੁੱਤ ਤੋਂ ਕਰਨੀ ਸੀ। ਪਰ ਪੁਲਿਸ ਦੇ ਉੱਚ- ਅਧਿਕਾਰੀਆਂ ਨੇ ਕੋਵਿਡ ਕਰ ਕੇ ਧਾਰਾ 144 ਲੱਗੀ ਹੋਣ ਦਿੱਤਾ ਅਤੇ ਸੰਗਤਾਂ ਨੂੰ ਮੰਡੀ ਹਾਊਸ ਤੋਂ ਮਾਰਚ ਕੱਢਣ ਦੀ ਮਨਜ਼ੂਰੀ ਨਹੀਂ ਦਿੱਤੀ।

ਤੁਹਾਨੂੰ ਦੱਸ ਦਈਏ ਕਿ ਪ੍ਰਦਰਸ਼ਨਕਾਰੀਆਂ ਨੇ ਸਮਾਜਿਕ ਦੂਰੀ ਦਾ ਪਾਲਨ ਕਰਦੇ ਹੋਏ ਮੰਡੀ ਹਾਊਸ ਬੱਸ ਸਟਾਪ ਦੇ ਹੇਠਾਂ ਮਨੁੱਖੀ ਲੜੀ ਬਣਾ ਲਈ ਅਤੇ ਸੈਣੀ ਦੀ ਗ੍ਰਿਫ਼ਤਾਰੀ ਲਈ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੁਲਿਸ ਦੀ ਲਗਾਤਾਰ ਚਿਤਾਵਨੀਆਂ ਦੇ ਬਾਅਦ ਜੀਕੇ ਨੇ ਮੁਜ਼ਾਹਰਾ ਖ਼ਤਮ ਕਰਨ ਦਾ ਐਲਾਨ ਕੀਤਾ। ਹੱਥਾਂ ਵਿੱਚ ਤਖ਼ਤੀਆਂ ਅਤੇ ਬੈਨਰ ਫੜੇ ਪ੍ਰਦਰਸ਼ਨਕਾਰੀ ਸੈਣੀ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਸਨ।

ਪ੍ਰਦਰਸ਼ਨਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਜੀਕੇ ਨੇ ਕਿਹਾ ਕਿ ਮੋਹਾਲੀ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਣੀ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਮਨਾਹੀ ਕਰ ਦਿੱਤੀ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਜੈਡ ਸੁਰੱਖਿਆ ਪ੍ਰਾਪਤ ਸੈਣੀ ਪੰਜਾਬ ਪੁਲਿਸ ਦੀ ਨੱਕ ਦੇ ਹੇਠੋਂ ਫ਼ਰਾਰ ਹੋ ਜਾਂਦਾ ਹੈ।

ਜੀਕੇ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸੈਣੀ ਨੂੰ ਬਚਾਉਣ ਦਾ ਇਲਜ਼ਾਮ ਲਗਾਇਆ। ਜੀਕੇ ਨੇ ਕੈਪਟਨ-ਸੁਖਬੀਰ ਨੂੰ ਚਾਚਾ-ਭਤੀਜੇ ਦੀ ਸੰਗਿਆ ਦਿੰਦੇ ਹੋਏ ਦੋਨਾਂ ਦੀ ਸੈਣੀ ਨਾਲ ਦੋਸਤੀ ਹੋਣ ਦਾ ਦਾਅਵਾ ਕੀਤਾ।

ABOUT THE AUTHOR

...view details