ਦਿੱਲੀ: ਰਾਜਧਾਨੀ ਦੇ ਮੁਖਰਜੀ ਨਗਰ ਵਿਖੇ ਸਿੱਖ ਆਟੋ ਡਰਾਈਵਰ ਨਾਲ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਮੁਖਰਜੀ ਨਗਰ ਪੁਲਿਸ ਥਾਣੇ ਅਤੇ ਜੀ.ਟੀ.ਬੀ ਨਗਰ ਪੁਲਿਸ ਸਟੇਸ਼ਨ ਨੂੰ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਸਿੱਖ ਪ੍ਰਦਰਸ਼ਨਕਾਰੀਆਂ ਨੇ ਘੇਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜਮਕੇ ਨਾਰੇਬਾਜੀ ਕੀਤੀ।
ਵੱਡੀ ਗਿਣਤੀ 'ਚ ਸਿੱਖ ਪ੍ਰਦਰਸ਼ਨਕਾਰੀਆਂ ਨੇ ਘੇਰਿਆ ਮੁਖਰਜੀ ਨਗਰ ਪੁਲਿਸ ਥਾਣਾ - khabran online
ਦਿੱਲੀ ਦੇ ਮੁਖਰਜੀ ਨਗਰ ਵਿਖੇ ਸਿੱਖ ਆਟੋ ਡਰਾਈਵਰ ਨਾਲ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਵੱਡੀ ਗਿਣਤੀ ਵਿੱਚ ਇੱਕਠੇ ਹੋਏ ਸਿੱਖ ਪ੍ਰਦਰਸ਼ਨਕਾਰੀਆਂ ਨੇ ਮੁਖਰਜੀ ਨਗਰ ਪੁਲਿਸ ਥਾਣੇ ਅਤੇ ਜੀ.ਟੀ.ਬੀ ਨਗਰ ਪੁਲਿਸ ਸਟੇਸ਼ਨ ਨੂੰ ਘੇਰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜਮਕੇ ਨਾਰੇਬਾਜੀ ਕੀਤੀ।
ਹਲਾਂਕਿ ਪ੍ਰਦਰਸ਼ਨ ਮੈਕੇ ਮਨਜਿੰਦਰ ਸਿੰਘ ਸਿਰਸਾ ਅਤੇ ਪ੍ਰਦਰਸ਼ਨ ਵਿੱਚ ਪਹੁੰਚੇ ਬਲਜੀਤ ਸਿੰਘ ਦਾਦੂਵਾਲ ਦੇ ਸਮਰਥਕ ਆਪਸ ਵਿੱਚ ਹੱਥੋ ਪਾਈ ਹੋ ਗਏ। ਫਿਲਹਾਲ ਲਗਾਤਾਰ ਸਥਿਤੀ ਵਿਗੜਦੀ ਦੇਖ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਸੀ.ਆਰ.ਪੀ.ਐੱਫ਼ ਦੇ ਜ਼ਵਾਨਾਂ ਨੂੰ ਤੈਨਾਤ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਘਟਨਾ ਤੋਂ ਬਾਅਦ ਲਗਾਤਾਰ ਦਿੱਲੀ ਦੇ ਮੁਖਰਜੀ ਨਗਰ ਵਿੱਚ ਸਥਿਤੀ ਤਨਾਅ-ਪੂਰਨ ਬਣੀ ਹੋਈ ਹੈ ਅਤੇ ਲੋਕਾਂ ਵਿੱਚ ਦਿੱਲੀ ਪੁਲਿਸ ਖ਼ਿਲਾਫ਼ ਬਾਰੀ ਰੋਸ ਹੈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਘਟਨਾ ਵਿੱਚ ਸ਼ਾਮਲ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਜਾਵੇ। ਹੁਣ ਤੱਕ ਇਸ ਮਾਮਲੇ ਵਿੱਚ 3 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।