ਨਵੀਂ ਦਿੱਲੀ: ਗੁਰਦੁਆਰਾ ਨਨਕਾਣਾ ਸਾਹਿਬ 'ਤੇ ਬੀਤੇ ਸ਼ੁੱਕਰਵਾਰ ਨੂੰ ਹੋਈ ਪੱਥਰਬਾਜ਼ੀ ਤੋਂ ਬਾਅਦ ਉਥੇ ਦਾ ਮਾਹੌਲ ਕਾਫ਼ੀ ਚਿੰਤਾਜਨਕ ਬਣ ਗਿਆ ਹੈ। ਇਸ ਮਾਹੌਲ ਨੂੰ ਵੇਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ।
ਸਿਰਸਾ ਦੀ ਪੀਐੱਮ ਮੋਦੀ ਨੂੰ ਅਪੀਲ
ਸਿਰਸਾ ਨੇ ਟਵੀਟ 'ਚ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਪਾਕਿਸਤਾਨ ਵਿੱਚ ਰਹੀ ਰਹੇ ਹਿੰਦੂ-ਸਿੱਖਾਂ 'ਤੇ ਹੋ ਰਹੀ ਦਹਿਸ਼ਤਗਰਦੀ ਦੇ ਮੁੱਦੇ ਨੂੰ ਕੌਮਾਂਤਰੀ ਪਧੱਰ 'ਤੇ ਚੁਕਿਆ ਜਾਵੇ।" ਉਨ੍ਹਾਂ ਅੱਗੇ ਕਿਹਾ," ਨਨਕਾਣਾ ਸਾਹਿਬ ਵਿੱਚ ਫਸੇ ਸਿੱਖਾਂ ਦੀ ਜਾਨ ਨੂੰ ਖ਼ਤਰਾ ਹੈ। ਭਾਰਤ ਸਰਕਾਰ ਘੱਟ ਗਿਣਤੀਆਂ ਨੂੰ ਭਰੋਸਾ ਦੇਵੇ ਕਿ ਅਸੀਂ ਉਨ੍ਹਾਂ ਦੀ ਹਰ ਸੰਭਵ ਮਦਦ ਕਰਾਂਗੇ।"
ਪਾਕਿਸਤਾਨ ਅੰਬੈਸੀ ਦੇ ਬਾਹਰ ਧਰਨਾ ਪ੍ਰਦਰਸ਼ਨ
ਇਸ ਤੋਂ ਪਹਿਲਾ ਇੱਕ ਹੋਰ ਟਵੀਟ 'ਚ ਸਿਰਸਾ ਨੇ ਕਿਹਾ ਕਿ ਡੀਐਸਜੀਐਮਸੀ ਤੇ ਸ਼੍ਰੋਮਣੀ ਅਕਾਲੀ ਦਲ ਮਿਲ ਕੇ ਸ਼ਨੀਵਾਰ ਨੂੰ ਪਾਕਿਸਤਾਨ ਅੰਬੈਸੀ ਦੇ ਬਾਹਰ ਸ਼ਾਤੀ ਨਾਲ ਧਰਨਾ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਗੁਰਦੁਆਰਾ ਨਨਕਾਣਾ ਸਾਹਿਬ 'ਚ ਹੋਏ ਹਮਲੇ ਦੇ ਵਿਰੋਧ 'ਚ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਲੋਕ ਪਾਕਿ ਵਿੱਚ ਇਸ ਫਿਰਕੂ ਨਫਰਤ ਦੇ ਵਿਰੁੱਧ ਇੱਕਜੁੱਟ ਹੋਣ, ਤਾਂ ਜੋ ਇਸ 'ਤੇ ਰੋਕ ਲਾਈ ਜਾਵੇ।
ਕਿ ਹੈ ਮਾਮਲਾ...
ਸ਼ੁੱਕਰਵਾਰ ਨੂੰ ਨਾਰਾਜ਼ ਭੀੜ ਨੇ ਪਾਕਿਸਤਾਨ ਦੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕੀਤਾ। ਮੁਢਲੀ ਰਿਪੋਰਟਾਂ ਦੇ ਮੁਤਾਬਕ, ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਹੈ ਜਿਸ ਨੇ ਕਥਿਤ ਤੌਰ 'ਤੇ ਇੱਕ ਸਿੱਖ ਕੁੜੀ ਨੂੰ ਅਗਵਾ ਕਰ ਲਿਆ ਸੀ, ਜੋ ਕਿ ਗੁਰਦੁਆਰਾ ਸਾਹਿਬ ਦੇ ਪਾਠੀ ਦੀ ਧੀ ਹੈ।