ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਵੱਡੇ ਪੱਧਰ 'ਤੇ ਮਨਾਉਣ ਦੀ ਤੈਆਰਿਆਂ ਚੱਲ ਰਹੀਆਂ ਹਨ। ਉੱਥੇ ਹੀ ਪ੍ਰਕਾਸ਼ ਪੁਰਬ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿੱਖੀ ਹੈ।
550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸਿਰਸਾ ਨੇ ਆਡ-ਈਵਨ ਦੀਆਂ ਤਰੀਕਾਂ ਬਦਲਣ ਲਈ ਕੇਜਰੀਵਾਲ ਨੂੰ ਲਿਖੀ ਚਿੱਠੀ - guru nanak dev ji parkash purab news in punjabi
ਦਿੱਲੀ ਵਿੱਚ ਨਵੰਬਰ ਮਹੀਨੇ ਸ਼ੁਰੂ ਹੋਣ ਵਾਲੇ ਆਡ-ਈਵਨ ਨਿਯਮ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਅਰਵਿੰਦ ਕੇਜਰੀਵਾਲ ਨੂੰ ਚਿੱਠੀ ਲਿਖ ਕੇ ਇਸ ਦੀ ਤਰੀਖ ਨੂੰ ਅਗੇ ਵਧਾਉਣ ਲਈ ਕਿਹਾ ਹੈ।
ਦਿੱਲੀ ਵਿੱਚ ਨਵੰਬਰ ਮਹੀਨੇ ਸ਼ੁਰੂ ਹੋਣ ਵਾਲੇ ਆੱਡ-ਈਵਨ ਨਿਯਮ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ ਇਸ ਨੂੰ ਨਵੰਬਰ ਮਹੀਨੇ ਸ਼ੁਰੂ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਨਵੰਬਰ ਮਹੀਨੇ ਵਿੱਚ ਪਹਿਲੇ 2 ਹਫ਼ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ। ਉਨ੍ਹਾਂ ਨੇ ਕੇਜਰੀਵਾਲ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਆਡ-ਈਵਨ ਨਿਯਮ ਨੂੰ ਲਾਗੂ ਕਰਨ ਦੀ ਤਰੀਖ ਨੂੰ ਅਗੇ ਵਧਾਇਆ ਜਾਵੇ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਸੀ ਕਿ ਦਿੱਲੀ 'ਚ ਆਉਂਦੀ 4 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਵਾਹਨਾਂ ਲਈ ਆਡ-ਈਵਨ ਨਿਯਮ ਲਾਗੂ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ਦੇ ਪ੍ਰਦੂਸ਼ਣ ਵਿੱਚ ਲਗਭਗ 25 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਹੈ।