ਨਵੀਂ ਦਿੱਲੀ: ਲੱਖਨਊ 'ਚ ਇੱਕ ਪੁਰਾਨੇ ਗੁਰਦੁਆਰੇ ਦੇ ਸਾਹਮਣੇ ਕੰਧ ਖੜੀ ਕਰਕੇ ਰਸਤਾ ਬੰਦ ਕਰ ਦਿੱਤਾ ਗਿਆ, ਜਿਸ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਦਰਅਸਲ, ਇਸ ਘਟਨਾ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੜਾ ਇਤਰਾਜ਼ ਜਤਾਇਆ ਗਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇੱਕ ਵੀਡਿਓ ਦੇ ਜ਼ਰੀਏ ਯੂਪੀ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਨੂੰ ਜਲਦ ਤੋਂ ਜਲਦ ਸੁਲਝਾਉਣ ਦੀ ਅਪੀਲ ਕੀਤੀ ਹੈ।
ਲੱਖਨਊ ਗੁਰਦੁਆਰਾ ਮਾਮਲਾ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਅਪੀਲ - yogi adityanath
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਲੱਖਨਊ ਪ੍ਰਸ਼ਾਸਨ ਖ਼ਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਜਿਸ 'ਚ ਗੁਰੂਦੁਆਰੇ ਦੇ ਸਾਹਮਣੇ ਰਸਤਾ ਬੰਦ ਕਰਨ ਦੀ ਗੱਲ ਕੀਤੀ ਗਈ ਹੈ। ਨਾਲ ਹੀ ਸਿਰਸਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਗੁਰਦੁਆਰੇ ਦੇ ਮਾਹਮਣੇ ਵਾਲੀ ਕੰਧ ਨੂੰ ਨਾ ਹਟਾਇਆ ਗਿਆ ਤਾਂ ਸਿੱਖ ਕੌਮ ਸੜਕਾਂ 'ਤੇ ਆ ਜਾਵੇਗੀ।
ਲੱਖਨਊ ਗੁਰਦੁਆਰਾ ਮਾਮਲਾ: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਅਪੀਲ
ਜ਼ਿਕਰਯੋਗ ਹੈ ਕਿ ਇਹ ਗੁਰਦੁਆਰਾ ਇਤਿਹਾਸਕ ਮੱਹਤਵ ਰੱਖਦਾ ਹੈ। ਇਹ 62 ਸਾਲ ਪੁਰਾਣਾ ਗੁਰਦੁਆਰਾ ਹੈ ਤੇ 1958 'ਚ ਬਣਾਇਆ ਗਿਆ ਸੀ। ਸਿਰਸਾ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਥਾਂ ਅੱਗੇ ਕੰਧ ਕਰਨੀ, ਰਸਤਾ ਰੋਕਣਾ ਸਹੀ ਨਹੀਂ ਹੈ।
ਸਿਰਸਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਕੰਧ ਹਟਾਈ ਜਾਵੇ, ਨਹੀਂ ਤਾਂ ਸਿੱਖ ਕੌਮ ਸੜਕਾਂ 'ਤੇ ਉਤਰਨ ਲਈ ਮਜਬੂਰ ਹੋ ਜਾਵੇਗੀ। ਕਿਉਂਕਿ ਕਿਸੇ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਸਹੀ ਨਹੀਂ ਤੇ ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Last Updated : Oct 19, 2020, 8:09 AM IST