ਪੰਜਾਬ

punjab

ETV Bharat / bharat

ਦਰਦਨਾਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ - haryana news

ਹਰਿਆਣਾ ਦੇ ਜੀਂਦ ਵਿਖੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 6 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਸਾਰੇ ਲੋਕ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਈਦ ਮਨਾ ਕੇ ਵਾਪਸ ਪਰਤ ਰਹੇ ਸਨ।

ਦਰਦਨਾਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ

By

Published : Jun 6, 2019, 2:14 PM IST

ਜੀਂਦ : ਸ਼ਹਿਰ ਦੇ ਸਫੀਦੋਂ ਰੋਡ ਉੱਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਸਫੀਦੋਂ ਰੋਡ ਉੱਤੇ ਇੱਕ ਇਨੋਵਾ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਇਨ੍ਹੀਂ ਕੁ ਭਿਆਨਕ ਸੀ ਕਿ ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਇੱਕ ਵਿਅਕਤੀ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ।

ਈਦ ਮਨਾ ਕੇ ਘਰ ਪਰਤ ਰਹੇ ਸਨ ਲੋਕ

ਇਨੋਵਾ ਗੱਡੀ ਵਿੱਚ ਕੁੱਲ 12 ਲੋਕ ਸਵਾਰ ਸੀ , ਜੋ ਕਿ ਉੱਤਰ ਪ੍ਰਦੇਸ਼ ਦੇ ਸ਼ਾਮਲੀ ਤੋਂ ਈਦ ਦਾ ਤਿਉਹਾਰ ਮਨਾ ਕੇ ਵਾਪਸ ਸਿਰਸਾ ਪਰਤ ਰਹੇ ਸੀ। ਇਸੇ ਦੌਰਾਨ ਸਫੀਦੋ ਰੋਡ ਉੱਤੇ ਤਲੋਦਾ ਖੇੜ੍ਹ ਪਿੰਡ ਕੋਲ ਇੱਕ ਟਰੱਕ ਅਤੇ ਗੱਡੀ ਵਿਚਾਲੇ ਜੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮਾਰੇ ਗਏ ਛੇ ਲੋਕ ਸਿਰਸ਼ਾ ਦੇ ਵਸਨੀਕ ਸਨ।

ਵੀਡੀਓ

ਫਿਲਹਾਲ ਜ਼ਖਮੀ ਲੋਕਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਜੀਂਦ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮੌਕੇ ਤੇ ਪੁਲਿਸ ਵੱਲੋਂ ਹਾਦਸੇ 'ਚ ਮਾਰੇ ਗਏ ਲੋਕਾਂ ਦੀ ਲਾਸ਼ਾਂ ਪੋਸਟਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ABOUT THE AUTHOR

...view details