ਸ੍ਰੀਨਗਰ: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਵੀਰਵਾਰ ਦੀ ਰਾਤ ਨੂੰ ਪਾਕਿਸਤਾਨੀ ਸੈਨਾ ਵੱਲੋਂ ਗੋਲੀਬਾਰੀ ਕੀਤੀ ਗਈ। ਅਧਿਕਾਰਤ ਸੂਤਰਾਂ ਦੀ ਜਾਣਕਾਰੀ ਮੁਤਾਬਕ ਇਸ ਗੋਲਾਬਾਰੀ ਵਿੱਚ ਭਾਰਤੀ ਸੈਨਾ ਦਾ ਇੱਕ ਜਵਾਨ ਸ਼ਹੀਦ ਹੋ ਗਿਆ।
ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਸੁੰਦਰਬਨੀ ਸੈਕਟਰ ਦੇ ਅੱਗੇ ਵਾਲੇ ਖੇਤਰਾਂ ਵਿੱਚ ਫਾਇਰਿੰਗ ਕੀਤੀ। ਇਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਭਾਰਤੀ ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਫਾਇਰਿੰਗ ਕੀਤੀ। ਅੰਤਿਮ ਰਿਪੋਰਟਾਂ ਮਿਲਣ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਚੱਲ ਰਹੀ ਸੀ।