ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਅਤੇ ਨਾਅਰੇਬਾਜ਼ੀ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ 'ਤੇ ਕਾਰਵਾਈ ਦੇ ਲਈ ਭਾਰਤ ਸਰਕਾਰ ਨੂੰ ਪਾਕਿਸਤਾਨ 'ਤੇ ਦਬਾਅ ਬਨਾਉਣਾ ਚਾਹੀਦਾ ਹੈ।
ਸੋਨੀਆ ਗਾਂਧੀ ਨੇ ਨਨਕਾਣਾ ਸਾਹਿਬ ‘ਤੇ ਹੋਏ ਹਮਲੇ ਦੀ ਕੀਤੀ ਨਿਖੇਧੀ, ਭਾਰਤ ਸਰਕਾਰ ਨੂੰ ਕੀਤੀ ਅਪੀਲ - ਨਨਕਾਣਾ ਸਾਹਿਬ
ਪਾਕਿਸਤਾਨ ਵਿੱਚ ਨਨਕਾਣਾ ਸਾਹਿਬ 'ਤੇ ਪੱਥਰਬਾਜ਼ੀ ਅਤੇ ਨਾਅਰੇਬਾਜ਼ੀ ਦੀ ਘਟਨਾ ਨੂੰ ਲੈ ਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਿਖੇਧੀ ਕੀਤੀ ਹੈ।
ਸਿੱਖ ਸੰਗਤ ਅਤੇ ਇਸ ਪਵਿੱਤਰ ਥਾਂ ਦੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਤੀ ਚਿੰਤਾ ਜ਼ਾਹਰ ਕਰਦੇ ਹੋਏ ਸੋਨਿਆ ਗਾਂਧੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਿਸੇ ਹੋਰ ਹਮਲੇ ਨੂੰ ਰੋਕਣ ਲਈ ਪਾਕਿਸਤਾਨ ਸਰਕਾਰ ਕੋਲ ਤੁਰੰਤ ਇਹ ਮਾਮਲਾ ਉਠਾਉਣਾ ਚਾਹੀਦਾ ਹੈ। ਸੋਨੀਆ ਨੇ ਕਿਹਾ ਕਿ ਸਰਕਾਰ ਨੂੰ ਦਬਾਅ ਬਣਾਉਣਾ ਚਾਹੀਦਾ ਹੈ ਤਾਂ ਜੋ ਦੋਸ਼ੀਆਂ ਖਿਲਾਫ ਤੁਰੰਤ ਕੇਸ ਦਰਜ ਕੀਤਾ ਜਾਵੇ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਕਾਰਵਾਈ ਕੀਤੀ ਜਾਵੇ।
ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਨਨਕਾਣਾ ਸਾਹਿਬ 'ਤੇ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਕੱਟੜਪੰਥੀ ਦੇ ਜ਼ਹਿਰ ਨੂੰ ਆਪਸੀ ਸਤਿਕਾਰ ਅਤੇ ਪਿਆਰ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ 'ਨਨਕਾਣਾ ਸਾਹਿਬ' ਤੇ ਹਮਲਾ ਨਿੰਦਣਯੋਗ ਹੈ ਅਤੇ ਖੁੱਲ੍ਹ ਕੇ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਪਖੰਡ ਕਰਨਾ ਖ਼ਤਰਨਾਕ ਹੈ ਅਤੇ ਇਹ ਬਹੁਤ ਪੁਰਾਣਾ ਜ਼ਹਿਰ ਹੈ ਜਿਸਦੀ ਕੋਈ ਸੀਮਾ ਨਹੀਂ ਹੈ, ਪਿਆਰ, ਆਪਸੀ ਸਤਿਕਾਰ ਅਤੇ ਸਮਝ ਹੀ ਇਸ ਜ਼ਹਿਰ ਨੂੰ ਖ਼ਤਮ ਕਰਦੇ ਹਨ।