ਪੰਜਾਬ

punjab

ETV Bharat / bharat

ਕਾਂਗਰਸ ਚੁੱਕੇਗੀ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਵਾਪਿਸ ਭੇਜਣ ਦਾ ਖ਼ਰਚਾ: ਸੋਨੀਆ ਗਾਂਧੀ - ਕਾਂਗਰਸ ਚੁੱਕੇਗੀ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਵਾਪਿਸ ਭੇਜਣ ਦਾ ਖ਼ਰਚਾ

ਸੋਨੀਆ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਪ੍ਰਵਾਸੀ ਮਜ਼ਦੂਰਾਂ ਦੀ ਟਿਕਟ ਦਾ ਖਰਚਾ ਚੁੱਕੇਗੀ। ਉਨ੍ਹਾਂ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਨੇ ਮਿਹਨਤੀ ਮਜ਼ਦੂਰਾਂ ਅਤੇ ਕਾਮਿਆਂ ਦੀ ਇਸ ਮੁਫ਼ਤ ਰੇਲ ਯਾਤਰਾ ਦੀ ਮੰਗ ਨੂੰ ਕਈ ਵਾਰ ਉਠਾਇਆ ਹੈ।

labour
labour

By

Published : May 4, 2020, 9:50 AM IST

ਨਵੀਂ ਦਿੱਲੀ: ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਵਾਪਿਸ ਭੇਜਣ ਲਈ ਮਜ਼ਦੂਰਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ, ਪਰ ਇਸ ਦੇ ਲਈ ਉਨ੍ਹਾਂ ਨੂੰ ਕਿਰਾਇਆ ਦੇਣਾ ਪਵੇਗਾ। ਇਸ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਮੁਫ਼ਤ ਵਿੱਚ ਵਾਪਿਸ ਲਿਆਂਦਾ ਗਿਆ ਸੀ ਜਦੋਂ ਕਿ ਮਜ਼ਦੂਰਾਂ ਤੋਂ ਕਿਰਾਇਆ ਵਸੂਲਿਆ ਜਾ ਰਿਹਾ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਸੂਬਾ ਕਾਂਗਰਸ ਕਮੇਟੀ ਦੀ ਹਰ ਇਕਾਈ ਹਰ ਲੋੜਵੰਦ ਮਜ਼ਦੂਰ ਅਤੇ ਵਰਕਰ ਦੀ ਘਰ ਵਾਪਸੀ ਲਈ ਲੋੜੀਂਦੀ ਰੇਲ ਯਾਤਰਾ ਦੀ ਟਿਕਟ ਦਾ ਖਰਚਾ ਚੁੱਕੇਗੀ।

ਕਾਂਗਰਸ ਪ੍ਰਧਾਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਮਜ਼ਦੂਰ ਅਤੇ ਕਾਮੇ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਦੀ ਮਿਹਨਤ ਅਤੇ ਕੁਰਬਾਨੀ ਰਾਸ਼ਟਰ ਨਿਰਮਾਣ ਦੀ ਨੀਂਹ ਹੁੰਦੀ ਹੈ। ਸਿਰਫ਼ 4 ਘੰਟਿਆਂ ਦੇ ਨੋਟਿਸ 'ਤੇ ਤਾਲਾਬੰਦੀ ਹੋਣ ਕਾਰਨ ਲੱਖਾਂ ਮਜ਼ਦੂਰ ਅਤੇ ਕਾਮੇਂ ਘਰਾਂ ਤੋਂ ਦੂਰ ਫਸ ਗਏ। 1947 ਦੀ ਵੰਡ ਤੋਂ ਬਾਅਦ, ਦੇਸ਼ ਨੇ ਪਹਿਲੀ ਵਾਰ ਹੈਰਾਨ ਕਰਨ ਵਾਲਾ ਨਜ਼ਾਰਾ ਵੇਖਿਆ ਕਿ ਹਜ਼ਾਰਾਂ ਮਜ਼ਦੂਰ ਅਤੇ ਕਾਮੇ ਸੈਂਕੜੇ ਕਿਲੋਮੀਟਰ ਪੈਦਲ ਘੁੰਮਦੇ ਹੋਏ ਘਰ ਪਰਤਣ ਲਈ ਮਜਬੂਰ ਹੋ ਗਏ ਹਨ।

ਇਹ ਵੀ ਪੜ੍ਹੋ: ਕੋਵਿਡ-19: ਭਾਰਤ 'ਚ ਮਰੀਜ਼ਾਂ ਦੀ ਗਿਣਤੀ 40 ਹਜ਼ਾਰ ਤੋਂ ਪਾਰ, 24 ਘੰਟਿਆਂ 'ਚ 83 ਮੌਤਾਂ

ਸੋਨੀਆ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਵਾਸੀ ਮਜ਼ਦੂਰਾਂ ਦੀ ਟਿਕਟ ਦਾ ਖਰਚਾ ਚੁੱਕੇਗੀ। ਉਨ੍ਹਾਂ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਨੇ ਮਿਹਨਤੀ ਮਜ਼ਦੂਰਾਂ ਅਤੇ ਕਾਮਿਆਂ ਦੀ ਇਸ ਮੁਫ਼ਤ ਰੇਲ ਯਾਤਰਾ ਦੀ ਮੰਗ ਨੂੰ ਕਈ ਵਾਰ ਉਠਾਇਆ ਹੈ। ਬਦਕਿਸਮਤੀ ਨਾਲ ਨਾ ਤਾਂ ਸਰਕਾਰ ਨੇ ਸੁਣਿਆ ਅਤੇ ਨਾ ਹੀ ਰੇਲ ਮੰਤਰਾਲਾ ਨੇ। ਇਸ ਲਈ ਇੰਡੀਅਨ ਨੈਸ਼ਨਲ ਕਾਂਗਰਸ ਨੇ ਫੈਸਲਾ ਲਿਆ ਹੈ ਕਿ ਸੂਬਾ ਕਾਂਗਰਸ ਕਮੇਟੀ ਦੀ ਹਰ ਇਕਾਈ ਹਰੇਕ ਲੋੜਵੰਦ ਮਜ਼ਦੂਰਾਂ ਅਤੇ ਕਾਮਿਆਂ ਦੇ ਘਰ ਪਰਤਣ ਲਈ ਯਾਤਰਾ ਲਈ ਟਿਕਟ ਦੇ ਖਰਚਿਆਂ ਨੂੰ ਚੁੱਕੇਗੀ।

ABOUT THE AUTHOR

...view details