ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਨਵੇਂ ਪ੍ਰਧਾਨ, ਨਿਰਾਸ਼ ਨੇਤਾਵਾਂ ਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ 10 ਜਨਪਥ 'ਤੇ ਹਲਚਲ ਤੇਜ਼ ਹੋ ਗਈ ਹੈ। ਇਹ ਬੈਠਕ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ 10 ਜਨਪਥ ਸਥਿਤ ਰਿਹਾਇਸ਼ 'ਤੇ ਕੀਤੀ ਜਾ ਰਹੀ ਹੈ।
ਇਸ ਬੈਠਕ 'ਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵੀ ਮੌਜੂਦ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਕਮਲ ਨਾਥ, ਪੀ ਚਿਦੰਬਰਮ, ਅਸ਼ੋਕ ਗਹਿਲੋਤ, ਪ੍ਰਿਥਵੀ ਰਾਜ ਚੌਹਾਨ, ਭੁਪਿੰਦਰ ਸਿੰਘ ਹੁੱਡਾ, ਮਨੀਸ਼ ਤਿਵਾੜੀ, ਅੰਬਿਕਾ ਸੋਨੀ, ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ, ਸ਼ਸ਼ੀ ਥਰੂਰ, ਪਵਨ ਬਾਂਸਲ, ਹਰੀਸ਼ ਰਾਵਤ ਬੈਠਕ 'ਚ ਮੌਜੂਦ ਹਨ।
ਕਾਂਗਰਸ ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਸੋਨੀਆ ਗਾਂਧੀ ਤੇ ਪਾਰਟੀ ਤੋਂ ਨਰਾਜ਼ ਨੇਤਾ ਵੀ ਮੁਲਾਕਾਤ ਕਰਨਗੇ।
ਹੁਣ ਤੱਕ ਮਿਲੀ ਖ਼ਬਰਾਂ ਮੁਤਾਬਕ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ,ਮਹਾਰਾਸ਼ਟਰ ਦੇ ਸਾਬਕਾ ਸੀਐਮ ਅਸ਼ੋਕ ਚੌਹਾਨ, ਮਹਾਰਾਸ਼ਟਰ ਦੇ ਸਾਬਕਾ ਸੀਐਮ ਕਮਲ ਨਾਥ ਸਣੇ ਕਈ ਨੇਤਾ 10 ਜਨਪਥ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ, ਇਸ ਬੈਠਕ ਵਿੱਚ, ਸੋਨੀਆ ਗਾਂਧੀ ਨੇ ਕਾਂਗਰਸ ਤੋਂ ਨਾਰਾਜ਼ ਸੀਨੀਅਰ ਨੇਤਾਵਾਂ ਨੂੰ ਵੀ ਸੱਦਾ ਦਿੱਤਾ ਹੈ, ਜਿਨ੍ਹਾਂ ਨੇ ਹਾਲ ਹੀ ਵਿੱਚ ਇੱਕ ਪੱਤਰ ਲਿਖਿਆ ਸੀ। ਜਿਸ ਵਿੱਚ ਪਾਰਟੀ ਵਿੱਚ ਸਥਾਈ ਪ੍ਰਧਾਨ ਚੁਣ ਕੇ ਸੰਗਠਨ 'ਚ ਤਬਦੀਲੀ ਦੀ ਮੰਗ ਕੀਤੀ ਗਈ ਸੀ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਸੋਨੀਆ ਗਾਂਧੀ ਪਾਰਟੀ ਦੇ ਸੀਨੀਅਰ ਨੇਤਾਵਾਂ ਨਾਲ ਇਨ੍ਹਾਂ ਸਾਰੇ ਮੁੱਦਿਆਂ 'ਤੇ ਗੱਲਬਾਤ ਕਰ ਸਕਦੇ ਹਨ।
ਦੱਸਣਯੋਗ ਹੈ ਕਿ ਹਾਲ ਹੀ 'ਚ ਸੀਨੀਅਰ ਕਾਂਗਰਸੀ ਨੇਤਾ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਹ ਮੰਨਿਆ ਜਾਂਦਾ ਹੈ ਕਿ ਕਮਲਨਾਥ ਨੇ ਸਾਂਝੇ ਤੌਰ 'ਤੇ ਕਾਂਗਰਸ ਪ੍ਰਧਾਨ ਨੂੰ ਸਲਾਹ ਦਿੱਤੀ ਕਿ ਉਹ ਪਾਰਟੀ ਦੇ ਇਨ੍ਹਾਂ ਸੀਨੀਅਰ ਨੇਤਾਵਾਂ ਨੂੰ ਮਿਲ ਕੇ ਉਨ੍ਹਾਂ ਦੇ ਗਿੱਲੇ-ਸ਼ਿਕਵੇ ਦੂਰ ਕਰਨ। ਕਿਉਂਕਿ ਇਹ ਸਾਰੇ ਹੀ ਪਾਰਟੀ ਦੇ ਸੀਨੀਅਰ ਆਗੂ ਹਨ ਤੇ ਉਨ੍ਹਾਂ ਦਾ ਆਪਣਾ ਰਾਜਨੀਤਕ ਪਛਾਣ ਹੈ।