ਮੁੰਬਈ: ਅਦਾਕਾਰ ਸੋਨੂੰ ਸੂਦ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਕੀਤੇ ਜਾ ਰਹੇ ਕੰਮਾਂ ਦੀ ਸਾਰਾ ਦੇਸ਼ ਪ੍ਰਸ਼ੰਸਾ ਕਰ ਰਿਹਾ ਹੈ। ਸ਼ਨੀਵਾਰ ਨੂੰ ਸੋਨੂੰ ਨੇ ਰਾਜ ਭਵਨ ਵਿਖੇ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨਾਲ ਮੁਲਾਕਾਤ ਕੀਤੀ ਅਤੇ ਕੋਰੋਨਾ ਵਾਇਰਸ ਕਾਰਨ ਹੋਈ ਤਾਲਾਬੰਦੀ ਦੇ ਦੌਰਾਨ ਪ੍ਰਵਾਸੀਆਂ ਦੀ ਮਦਦ ਲਈ ਕੀਤੇ ਜਾ ਰਹੇ ਕੰਮ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ।
ਦਬੰਗ ਅਦਾਕਾਰ ਦੇ ਅਣਥੱਕ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕੋਸ਼ਿਆਰੀ ਨੇ ਉਸ ਨੂੰ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਹੈ। ਮਹਾਰਾਸ਼ਟਰ ਦੇ ਰਾਜਪਾਲ ਦੇ ਅਧਿਕਾਰਤ ਟਵਿੱਟਰ ਅਕਾਊਂਟ ਨੇ ਵੀ ਉਨ੍ਹਾਂ ਦੀ ਮੁਲਾਕਾਤ ਦੀ ਝਲਕ ਸਾਂਝੀ ਕੀਤੀ।
ਭਗਤ ਸਿੰਘ ਕੋਸ਼ਯਾਰੀ ਅਤੇ ਸੋਨੂੰ ਸੂਦ ਦੀ ਤਸਵੀਰ ਦੇ ਨਾਲ, ਰਾਜਪਾਲ ਦੇ ਟਵਿੱਟਰ ਹੈਂਡਲ ਦੇ ਟਵੀਟ ਵਿੱਚ ਲਿਖਿਆ ਹੈ: “ਫਿਲਮ ਸਟਾਰ ਸੋਨੂੰ ਸੂਦ ਨੂੰ ਅੱਜ ਮੁੰਬਈ ਦੇ ਰਾਜ ਭਵਨ ਵਿਖੇ ਬੁਲਾਇਆ ਗਿਆ। ਸੂਦ ਨੇ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਵਿੱਚ ਪਹੁੰਚਣ ਅਤੇ ਉਨ੍ਹਾਂ ਨੂੰ ਭੋਜਨ ਮੁਹੱਈਆ ਕਰਾਉਣ ਵਿੱਚ ਸਹਾਇਤਾ ਲਈ ਉਨ੍ਹਾਂ ਦੇ ਚੱਲ ਰਹੇ ਕੰਮਾਂ ਬਾਰੇ ਦੱਸਿਆ। ਉਨ੍ਹਾਂ ਦੇ ਮਹਾਨ ਕਾਰਜ ਦੀ ਪ੍ਰਸ਼ੰਸਾ ਕਰਦਿਆਂ ਰਾਜਪਾਲ ਨੇ ਉਨ੍ਹਾਂ ਨੂੰ ਇਨ੍ਹਾਂ ਯਤਨਾਂ ਵਿੱਚ ਉਨ੍ਹਾਂ ਦੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।"
ਇਹ ਵੀ ਪੜ੍ਹੋ: ਦੇਸ਼ 'ਚ 30 ਜੂਨ ਤੱਕ ਵਧਿਆ ਲੌਕਡਾਊਨ, ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
ਸ਼ੁੱਕਰਵਾਰ ਨੂੰ ਸੋਨੂੰ ਨੇ 169 ਲੜਕੀਆਂ ਦੀ ਮਦਦ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਘਰ ਓਡੀਸ਼ਾ ਭੇਜਿਆ। ਉਨ੍ਹਾਂ ਦੇ ਸਵੈ-ਇੱਛੁਕ ਕਾਰਜਾਂ ਦਾ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ, ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਰਾਜ ਸਭਾ ਮੈਂਬਰ ਅਮਰ ਪਟਨਾਇਕ ਸਮੇਤ ਕਈ ਹੋਰਾਂ ਨੇ ਸਵਾਗਤ ਕੀਤਾ ਹੈ।