ਪੰਜਾਬ

punjab

ETV Bharat / bharat

21 ਸਤੰਬਰ ਤੋਂ ਖੁੱਲ੍ਹ ਸਕਣਗੇ ਸਕੂਲ, ਕੇਂਦਰ ਨੇ ਜਾਰੀ ਕੀਤੀ ਐਸਓਪੀ - ਨਵੀਂ ਦਿੱਲੀ

ਕੇਂਦਰ ਸਰਕਾਰ ਪੜਾਅਵਾਰ ਅਨਲੌਕਿੰਗ ਦੀ ਪਾਲਣਾ ਕਰ ਰਹੀ ਹੈ। 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਵੈਇੱਛੁਕ ਅਧਾਰ 'ਤੇ ਅਧਿਆਪਕਾਂ ਤੋਂ ਸੇਧ ਲੈਣ ਲਈ ਸਕੂਲ ਜਾਣ ਦੀ ਇਜਾਜ਼ਤ ਹੋਵੇਗੀ। ਸਕੂਲਾਂ ਵਿੱਚ ਗਤੀਵਿਧੀਆਂ ਦੀ ਆਂਸ਼ਿਕ ਬਹਾਲੀ ਦੇ ਲਈ 21 ਸਤੰਬਰ 2020 ਤੋਂ ਮੰਜ਼ੂਰੀ ਦਿੱਤੀ ਜਾਵੇਗੀ। ਇਸ ਨੂੰ ਲੈ ਕੇ ਸਟੈਂਡਰਡ ਆਪਰੇਟਿੰਗ ਪ੍ਰਸੈਸਰ (ਐਸਓਪੀ) ਜਾਰੀ ਕੀਤੀ ਗਈ ਹੈ।

ਫ਼ੋਟੋ
ਫ਼ੋਟੋ

By

Published : Sep 9, 2020, 6:59 AM IST

ਨਵੀਂ ਦਿੱਲੀ: ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਕਾਰ ਅਨਲੌਕਿੰਗ ਦੀ ਪ੍ਰਕਿਰਿਆ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਆਉਣ ਵਾਲੀ 21 ਸਤੰਬਰ ਤੋਂ ਆਂਸ਼ਿਕ ਰੂਪ ਵਿੱਚ ਸਕੂਲ ਖੋਲ੍ਹਣ ਦੀ ਮੰਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਆਦੇਸ਼ ਦੇ ਮੁਤਾਬਕ ਸਵੈਇਛੁੱਕ ਆਧਾਰ 'ਤੇ 9ਵੀਂ ਤੋਂ 12ਵੀਂ ਜਮਾਤ ਦੇ ਲਈ ਹੀ ਸਕੂਲ ਖੋਲ੍ਹੇ ਜਾਣਗੇ। ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਕਈ ਹਿਦਾਇਤਾਂ ਦਿੱਤੀਆਂ ਗਈਆਂ ਹਨ।

ਕੇਂਦਰ ਵੱਲੋਂ ਜਾਰੀ ਕੀਤੀ ਗਈ ਐਸਓਪੀ ਦੀ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪਾਲਣਾ ਕਰਨੀ ਹੋਵੇਗੀ। ਇਸ ਦੌਰਾਨ ਸਕੂਲ ਦੇ ਅੰਦਰ, ਕੀ ਸਾਵਧਾਨੀਆਂ ਹੋਣੀਆਂ ਚਾਹੀਦੀਆਂ ਹਨ ਜਿਸ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ।

ਫ਼ੋਟੋ
ਫ਼ੋਟੋ
ਫ਼ੋਟੋ

21 ਸਤੰਬਰ ਤੋਂ 9ਵੀਂ ਤੋਂ 12ਵੀਂ ਜਮਾਤ ਦੇ ਸਕੂਲ ਖੁੱਲ੍ਹਣਗੇ; ਸਕੂਲ ਖੋਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ

  • ਵਿਦਿਆਰਥੀ ਮਾਪਿਆਂ ਦੀ ਲਿਖਤੀ ਸਹਿਮਤੀ ਨਾਲ ਹੀ ਅਧਿਆਪਕਾਂ ਤੋਂ ਸੇਧ ਲੈਣ ਲਈ ਸਕੂਲ ਜਾ ਸਕਦੇ ਹਨ।
  • 6 ਫੁੱਟ ਦੀ ਦੂਰੀ ਰੱਖਣੀ ਹੋਵੇਗੀ, ਤੇ ਥੁੱਕਣ 'ਤੇ ਪਾਬੰਦੀ ਰਹੇਗੀ।
  • ਕੰਟੇਨਮੈਂਟ ਜ਼ੋਨ ਵਿੱਚ ਆਉਣ ਵਾਲੇ ਸਕੂਲ ਨਹੀਂ ਖੁਲ੍ਹਣਗੇ।
  • ਜਾਣਕਾਰੀ ਅਨੁਸਾਰ, ਸਰਕਾਰ ਦੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸਿਰਫ਼ ਕੰਟੇਨਮੈਂਟ ਜ਼ੋਨ ਦੇ ਬਾਹਰ ਦੇ ਹੀ ਸਕੂਲ ਖੋਲ੍ਹੇ ਜਾਣਗੇ।

ਸਰਕਾਰ ਨੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਸਰਵਉੱਤਮ ਮੰਨਦਿਆਂ ਆਪਣੇ ਹੁਕਮਾਂ ਵਿੱਚ ਕਈ ਨਿਰਦੇਸ਼ ਦਿੱਤੇ ਹਨ। ਨਾਲ ਹੀ, ਸਰਕਾਰ ਨੇ ਇਹ ਵੀ ਕਿਹਾ ਹੈ ਕਿ ਡਿਸਟੈਂਸ ਲਰਨਿੰਗ ਜਾਰੀ ਰੱਖੀ ਜਾਵੇਗੀ ਤੇ ਇਸ ਨੂੰ ਉਤਸ਼ਾਹਤ ਕਰਨ ਦੀ ਲੋੜ ਹੈ।

ਇਸ ਤੋਂ ਇਲਾਵਾ ਸਕੂਲਾਂ ਵਿੱਚ ਸੈਨੇਟਾਈਜੇਸ਼ਨ ਨੂੰ ਲੈ ਕੇ ਵੀ ਗੱਲ ਕਹੀ ਗਈ ਹੈ।

9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਅਧਿਆਪਕਾਂ ਤੋਂ ਸੋਧ ਲੈਣ ਲਈ ਸਕੂਲ ਜਾ ਸਕਣਗੇ। ਪਰ ਕੰਟੇਨਮੈਂਟ ਜ਼ੋਨ ਵਿਚ ਰਹਿ ਰਹੇ ਵਿਦਿਆਰਥੀਆਂ ਨੂੰ ਸਕੂਲ ਜਾਣ ਦੀ ਮੰਜ਼ੂਰੀ ਨਹੀਂ ਹੋਵੇਗੀ। ਵਿਦਿਆਰਥੀਆਂ ਨੂੰ ਮਾਪਿਆਂ ਅਤੇ ਅਧਿਆਪਕਾਂ ਦੀ ਲਿਖਤੀ ਸਹਿਮਤੀ ਤੋਂ ਬਾਅਦ ਹੀ ਸਕੂਲ ਜਾਣ ਦੀ ਆਗਿਆ ਦਿੱਤੀ ਜਾਵੇਗੀ।

ਫ਼ੋਟੋ
ਫ਼ੋਟੋ

ਆਦੇਸ਼ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਕੂਲ ਵਿਚ ਸਿਰਫ਼ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੰਜ਼ੂਰੀ ਦੇਣੀ ਚਾਹੀਦੀ ਹੈ, ਜਿਨ੍ਹਾਂ ਵਿਚ ਕੋਰੋਨਾ ਨਾਲ ਸਬੰਧਤ ਕੋਈ ਲੱਛਣ ਨਾ ਹੋਵੇ। ਮੁਸ਼ਕਲ ਅਤੇ ਗੰਭੀਰ ਸਥਿਤੀ ਵਿੱਚ, ਕੋਵਿਡ-19 ਦੇ ਲੱਛਣ ਕਿਸੇ ਦੇ ਅੰਦਰ ਪਾਏ ਜਾਂਦੇ ਹਨ, ਤਾਂ ਉਸ ਨੂੰ ਤੁਰੰਤ ਕੋਰੋਨਾ ਟੈਸਟ ਲਈ ਭੇਜਿਆ ਜਾਵੇਗਾ।

ਦਿਸ਼ਾ ਨਿਰਦੇਸ਼ਾਂ ਅਨੁਸਾਰ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕਾਰ 6 ਫੁੱਟ ਦੀ ਦੂਰੀ ਹੋਣੀ ਲਾਜ਼ਮੀ ਹੈ। ਨਾਲ ਹੀ, ਸਮੇਂ-ਸਮੇਂ 'ਤੇ ਆਪਣੇ ਹੱਥ ਧੋਂਦੇ ਰਹਿਣਾ ਹੈ (40 ਤੋਂ 60 ਸੈਕੇਂਡ) ਅਤੇ ਮਾਸਕ ਲਾਉਣਾ ਜ਼ਰੂਰੀ ਹੋਵੇਗਾ।

ਇਹ ਵੀ ਪੜ੍ਹੋ: ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੇਂਦਰ ਨੇ 3 ਮੈਂਬਰੀ ਕਮੇਟੀ ਦਾ ਕੀਤਾ ਗਠਨ

ABOUT THE AUTHOR

...view details