ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ 11 ਫ਼ਰਵਰੀ ਯਾਨੀ ਅੱਜ ਐਲਾਨੇ ਜਾਣੇ ਹਨ। ਇਸ ਦੇ ਮੱਦੇਨਜ਼ਰ ਵੋਟਾਂ ਦੀ ਗਿਣਤੀ ਵਾਲੇ ਕੇਂਦਰਾਂ ਤੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਵਰਕਰਾਂ ਨੂੰ ਨਸੀਹਤ ਦਿੱਤੀ ਹੈ।
ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਜ਼ਿਆਦਾਤਰ ਐਗਜ਼ਿਟ ਪੋਲ ਵਿੱਚ ਆਮ ਆਦਮੀ ਪਾਰਟੀ ਸੱਤਾ ਵਿੱਚ ਤੀਜੀ ਵਾਰ ਬੜੀ ਆਸਾਨੀ ਨਾਲ ਆਉਂਦੀ ਜਾਪਦੀ ਹੈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਰਕਰਾਂ ਨਾਲ ਖ਼ਾਸ ਸਲਾਹ ਦਿੱਤੀ ਹੈ।