ਪੰਜਾਬ

punjab

ETV Bharat / bharat

ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ 3 ਵਿਅਕਤੀ ਵਿਸਫੋਟਕ ਸਣੇ ਗ੍ਰਿਫ਼ਤਾਰ - ਆਈਈਡੀ ਵਿਸਫੋਟਕ ਸਣੇ 3 ਗ੍ਰਿਫ਼ਤਾਰ

ਦਿੱਲੀ ਵਿੱਚ ਸਪੈਸ਼ਲ ਸੈੱਲ ਨੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਆਈਈਡੀ ਵਿਸਫੋਟਕ ਵੀ ਮਿਲਿਆ ਹੈ।

ਫ਼ੋਟੋ।

By

Published : Nov 25, 2019, 4:56 PM IST

ਨਵੀਂ ਦਿੱਲੀ: ਰਾਜਧਾਨੀ ਵਿੱਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ ਤਿੰਨ ਲੋਕਾਂ ਨੂੰ ਸਪੈਸ਼ਲ ਸੈੱਲ ਨੇ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਵਿਸਫੋਟਕ ਵੀ ਬਰਾਮਦ ਕੀਤਾ ਹੈ।

ਟਵੀਟ

ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਸਮ ਦੇ ਗੋਲਪਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਦਿੱਲੀ ਵਿੱਚ ਕਿਸੇ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਕਰ ਰਹੇ ਸਨ। ਤਿੰਨਾਂ ਦੀ ਪਛਾਣ ਰਣਜੀਤ ਅਲੀ, ਇਸਲਾਮ ਅਤੇ ਜਮਾਲ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਉਜੈਨ ਵਿੱਚ ਹੋਏ ਟ੍ਰੇਨ ਧਮਾਕੇ ਵਿੱਚ ਵੀ ਇਨ੍ਹਾਂ ਦੀ ਵੀ ਭੂਮਿਕਾ ਹੋ ਸਕਦੀ ਹੈ, ਕਿਉਂਕਿ ਜਿਸ ਕਿਸਮ ਦੀ ਸਮੱਗਰੀ ਨਾਲ ਰੇਲ ਗੱਡੀ ਵਿੱਚ ਧਮਾਕਾ ਕੀਤਾ ਗਿਆ ਸੀ ਉਹ ਉਨ੍ਹਾਂ ਕੋਲੋਂ ਬਰਾਮਦ ਹੋਈ ਹੈ।

ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਦੇ ਡੀਸੀਪੀ ਪ੍ਰਮੋਦ ਕੁਸ਼ਵਾਹਾ ਨੇ ਦੱਸਿਆ ਕਿ ਦਿੱਲੀ ਨੂੰ ਹਿਲਾ ਦੇਣ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਆਈਈਡੀ ਨਾਲ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਈਈਡੀ ਮਿਲਣ ਤੋਂ ਬਾਅਦ ਪੁਲਿਸ ਤੋਂ ਲੈ ਕੇ ਪ੍ਰਸ਼ਾਸਨ ਤੱਕ ਨੂੰ ਅਲਰਟ ਕਰ ਦਿੱਤਾ ਗਿਆ ਹੈ। ਰਾਜਧਾਨੀ ਵਿਚ ਆਈਈਡੀ ਮਿਲਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ।

ABOUT THE AUTHOR

...view details