ਨਵੀਂ ਦਿੱਲੀ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਕਈ ਸਿਆਸੀ ਆਗੂਆਂ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜ਼ਿੰਦਗੀ ਤੇ ਸਿੱਖਿਆ ਲਗਾਤਾਰ ਸਾਰਿਆਂ ਨੂੰ ਪ੍ਰੇਰਿਤ ਕਰ ਰਹੀ ਹੈ।
ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈਆਂ ਦਿੱਤੀਆਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ 'ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ।