ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅਮਰੀਕਾ 'ਚ ਵੀ ਹੋਣਗੇ ਸਮਾਗਮ - ਕ੍ਰਿਸ਼ਨ ਕੁਮਾਰ ਬਾਵਾ ਫਾਊਂਡੇਸ਼ਨ ਕਨੇਡਾ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਸਹਿਯੋਗ ਦੇਵੇਗੀ ਕ੍ਰਿਸ਼ਨ ਕੁਮਾਰ ਬਾਵਾ ਫਾਊਂਡੇਸ਼ਨ ਕਨੇਡਾ, ਅਮਰੀਕਾ ਵਿੱਚ 11 ਸਮਾਗਮ ਆਯੋਜਿਤ ਕਰੇਗੀ।
ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦੇਵੇਗੀ।
ਇਹ ਪ੍ਰਗਟਾਵਾ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀ.ਐਸ.ਆਈ.ਡੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ, ਪੰਜਾਬ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਦੇਸ਼ ਵਿਦੇਸ਼ ਅੰਦਰ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਕਨੇਡਾ, ਅਮਰੀਕਾ ਵਿੱਚ 11 ਸਮਾਗਮ ਆਯੋਜਿਤ ਕਰੇਗੀ ਜਿਸ ਦੀ ਜ਼ਿੰਮੇਵਾਰੀ ਫਾਊਂਡੇਸ਼ਨ ਦੇ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਕਨੇਡਾ ਦੇ ਪ੍ਰਧਾਨ ਹਰਬੰਤ ਸਿੰਘ ਦਿਉਲ, ਚੇਅਰਮੈਨ ਫਾਊਂਡੇਸ਼ਨ ਅਸ਼ੋਕ ਬਾਵਾ ਅਤੇ ਰਿਟਾਇਡ ਬ੍ਰਿਗੇਡੀਅਰ ਨਵਾਬ ਸਿੰਘ ਹੀਰ ਮੁੱਖ ਸਰਪ੍ਰਸਤ ਕਨੇਡਾ ਵਿੱਚ ਨਿਭਾਉਣਗੇ।
ਕ੍ਰਿਸ਼ਨ ਕੁਮਾਰ ਬਾਵਾ ਨੇ ਦੱਸਿਆ ਕਿ ਕੈਥਲ (ਹਰਿਆਣਾ) ਵਿੱਚ ਉਮਰਾਓ ਸਿੰਘ ਪ੍ਰਧਾਨ ਫਾਊਂਡੇਸ਼ਨ ਹਰਿਆਣਾ ਸਮਾਗਮ ਆਯੋਜਿਤ ਕਰ ਰਹੇ ਹਨ ਅਤੇ ਕਲਕੱਤਾ ਵਿੱਚ ਮੇਘ ਸਿੰਘ ਸਿੱਧੂ ਸਮਾਗਮ ਆਯੋਜਿਤ ਕਰਨਗੇ। ਇਸੇ ਤਰ੍ਹਾ ਬੰਬਈ ਵਿੱਚ ਸੁਖਵਿੰਦਰ ਸਿੰਘ ਗਿੱਲ ਅਤੇ ਹਰਚੰਦ ਸਿੰਘ ਸੱਗੂ ਵੱਲੋਂ ਸਮਾਗਮ ਆਯੋਜਿਤ ਕੀਤਾ ਜਾਵੇਗਾ।