ਚਮੋਲੀ: ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਦੇ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 4 ਸਤੰਬਰ 2020 ਨੂੰ ਖੋਲ੍ਹੇ ਜਾ ਰਹੇ ਹਨ। ਇਸ ਦੇ ਨਾਲ ਹੀ ਲੋਕਪਾਲ ਲਕਸ਼ਮਣ ਮੰਦਰ ਦੇ ਕਿਵਾੜ ਵੀ ਸ਼ਰਧਾਲੂਆਂ ਲਈ ਖੁਲ੍ਹ ਜਾਣਗੇ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯਾਤਰਾ ਲਈ ਸਾਰੇ ਇੰਤਜ਼ਾਮ ਪੂਰੇ ਕਰ ਲਏ ਹਨ।
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ - 4 september
ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖਬਰੀ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 4 ਸਤੰਬਰ 2020 ਨੂੰ ਖੋਲ੍ਹੇ ਜਾਣਗੇ।
ਇਸ ਬਾਬਤ ਚਮੋਲੀ ਦੇ ਜ਼ਿਲ੍ਹਾ ਮਜਿਸਟ੍ਰੇਟ ਸਵਾਤੀ ਐਸ ਭਦੌਰੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ 4 ਸਤੰਬਰ ਨੂੰ ਸਵੇਰੇ 4 ਵਜੇ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ।
ਜ਼ਿਕਰਯੋਗ ਹੈ ਕਿ ਹਰ ਸਾਲ ਸਿੱਖਾਂ ਦੇ ਪਵਿੱਤਰ ਸਥਾਨ, ਹੇਮਕੁੰਟ ਸਾਹਿਬ ਦੇ ਕਿਵਾੜ ਮਈ ਮਹੀਨੇ ਵਿੱਚ ਖੋਲ੍ਹੇ ਜਾਂਦੇ ਹਨ ਪਰ ਇਸ ਵਾਰ ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਇਸ ਨੂੰ ਬੰਦ ਕਰਕੇ ਰੱਖਿਆ ਗਿਆ ਹੈ। ਫਿਲਹਾਲ ਹੁਣ ਪ੍ਰਸ਼ਾਸਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਜਾ ਰਹੀ ਹੈ। ਇਸ ਦੌਰਾਨ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ। ਜਿਵੇਂ ਕਿ ਜਿਹੜਾ ਸ਼ਰਧਾਲੂ ਦਰਸ਼ਨ ਕਰਨ ਲਈ ਜਾਵੇਗਾ ਉਸ ਕੋਲ 72 ਘੰਟੇ ਪਹਿਲਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਹੋਵੇ। ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਉੱਤਰਾਖੰਡ ਸਰਕਾਰ ਦੀ ਵੈੱਬਸਾਈਟ ਤੋਂ ਈ-ਪਾਸ ਲੈ ਕੇ ਹੀ ਯਾਤਰਾ ਕਰਨੀ ਹੋਵੇਗੀ।