ਨਵੀਂ ਦਿੱਲੀ: ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਹੈਦਰਾਬਾਦ ਹਾਉਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਰਾਜਨੀਤਕ, ਸਰੁੱਖਿਆ, ਅਰਥਵਿਵਸਥਾ ਸਣੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ‘ ਤੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਰਾ ਰਾਜਪਕਸ਼ੇ ਪੀਐਮ ਦਾ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ ‘ਤੇ ਭਾਰਤ ਪੁੱਜੇ ਹਨ। ਇਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੈ।"
ਉਨ੍ਹਾਂ ਕਿਹਾ ਕਿ ਉਹ ਭਾਰਤ ਨਾਲ ਉੱਚ ਪੱਧਰ ‘ਤੇ ਨਿਰੰਤਰ ਆਦਾਨ-ਪ੍ਰਦਾਨ ਭਾਰਤ-ਸ੍ਰੀਲੰਕਾ ਸਬੰਧਾਂ ਨੂੰ ਕਾਇਮ ਰੱਖਣਗੇ। ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ 7 ਤੋਂ 11 ਫਰਵਰੀ ਤੱਕ ਭਾਰਤ ਦੌਰੇ 'ਤੇ ਹਨ ਅਤੇ ਇਸ ਸਮੇਂ ਦੌਰਾਨ ਉਹ ਦੋਵਾਂ ਦੇਸ਼ਾਂ ਦੇ ਸਬੰਧਾਂ ਦੇ ਵੱਖ ਵੱਖ ਪਹਿਲੂਆਂ‘ ਉੱਤੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕਰਨਗੇ।