ਨਵੀਂ ਦਿੱਲੀ: ਦੇਸ਼ ਵਿੱਚ ਜਾਰੀ ਕੋਰੋਨਾ ਦੇ ਕਹਿਰ ਦੇ ਵਿਚਕਾਰ ਕਈ ਸੂਬਿਆਂ ਨੇ ਸੰਕੇਤ ਦਿੱਤੇ ਹਨ ਕਿ ਕੋਵਿਡ-19 ਦੀ ਜਾਂਚ ਲਈ ਚੀਨ ਵਿੱਚ ਬਣੀਆਂ ਰੈਪਿਡ ਟੈਸਟ ਕਿੱਟਾਂ ਪੂਰੀ ਤਰ੍ਹਾਂ ਕਾਰਗਰ ਸਾਬਤ ਨਹੀਂ ਹੋ ਰਹੀਆਂ। ਇਸ ਤੋਂ ਬਾਅਦ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਨੇ ਅਗਲੇ 2 ਦਿਨਾਂ ਤੱਕ ਇਸ ਦੇ ਉਪਯੋਗ 'ਤੇ ਰੋਕ ਲਗਾਉਣ ਲਈ ਕਿਹਾ ਹੈ।
ICMR ਨੇ ਚੀਨ ਤੋਂ ਆਈਆਂ ਟੈਸਟ ਕਿੱਟਾਂ ਦੀ ਵਰਤੋਂ 2 ਦਿਨਾਂ ਲਈ ਰੋਕਣ ਨੂੰ ਕਿਹਾ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ
ਆਈ.ਸੀ.ਐੱਮ.ਆਰ. ਨੇ ਦੱਸਿਆ ਕਿ ਕੋਰੋਨਾ ਵਾਇਰਸ ਸੰਕਰਮਣ ਦੀ ਜਾਂਚ ਲਈ ਸੂਬਿਆਂ ਨੂੰ ਦਿੱਤੀਆਂ ਗਈਆਂ ਰੈਪਿਡ ਟੈਸਟ ਕਿੱਟਾਂ ਦਾ ਇਸਤੇਮਾਲ ਅਗਲੇ 2 ਦਿਨਾਂ ਲਈ ਰੋਕਣ ਲਈ ਕਿਹਾ ਗਿਆ ਹੈ।
ਸਭ ਤੋਂ ਪਹਿਲਾਂ ਰਾਜਸਥਾਨ ਨੇ ਇਹ ਮੁੱਦ ਚੁੱਕਿਆ ਸੀ ਅਤੇ ਸੂਬੇ ਨੇ ਇਸ ਦੀ ਵਰਤੋਂ ਵੀ ਬੰਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਭਾਰਤ ਨੇ ਚੀਨ ਤੋਂ ਸਾਢੇ 6 ਲੱਖ ਰੈਪਿਡ ਟੈਸਟ ਕਿੱਟਾਂ ਖ਼ਰੀਦੀਆਂ ਸਨ।
ਸਿਹਤ ਮੰਤਰਾਲੇ ਵੱਲੋਂ ਰੋਜ਼ਾਨਾ ਕੀਤੀ ਜਾਣ ਵਾਲੀ ਪ੍ਰੈਸ ਕਾਨਫ਼ਰੰਸ ਦੌਰਾਨ ਆਈ.ਸੀ.ਐੱਮ.ਆਰ. ਦੇ ਵਿਗਿਆਨੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਸੰਕਰਮਣ ਦੀ ਜਾਂਚ ਲਈ ਸੂਬਿਆਂ ਨੂੰ ਦਿੱਤੀਆਂ ਗਈਆਂ ਰੈਪਿਡ ਟੈਸਟ ਕਿੱਟਾਂ ਦਾ ਇਸਤੇਮਾਲ ਅਗਲੇ 2 ਦਿਨਾਂ ਲਈ ਰੋਕਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇੱਕ ਸੂਬੇ ਵੱਲੋਂ ਇਨ੍ਹਾਂ ਕਿੱਟਾਂ ਦੇ ਨਤੀਜਿਆਂ ਵਿੱਚ ਫ਼ਰਕ ਦੀ ਸ਼ਿਕਾਇਤ ਮਿਲੀ ਸੀ। ਜਿਸ ਤੋਂ ਬਾਅਦ 3 ਹੋਰ ਸੂਬਿਆਂ ਤੋਂ ਇਸ ਦੀ ਪੁਸ਼ਟੀ ਕੀਤੇ ਜਾਣ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ।